Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

MotorcycleMarch

ਕਾਮਰੇਡਾਂ ਨੇ ਰੈਲੀ ਦੀ ਲਾਮਬੰਦੀ ਲਈ ਮੋਟਰਸਾਈਕਲ ਮਾਰਚ ਕੱਢਿਆ ਦੇਸ਼ ਭਰ ਅੰਦਰ ਲੋਕ ਖਤਰਾ ਮਹਿਸੂਸ ਕਰ ਰਹੇ ਹਨ : ਕਾਮਰੇਡ ਮੌਲਵੀਵਾਲਾ

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਬਦਲਾਅ ਜ਼ਰੂਰੀ ਹੈ ਦੇ ਨਾਂ ਹੇਠ ਕੀਤੀ ਜਾ ਰਹੀ ਦੇਸ਼ ਪੱਧਰੀ ਰੈਲੀ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਸੀਪੀਆਈ ਬਲਾਕ ਕਮੇਟੀ ਪਾਤੜਾਂ ਵੱਲੋਂ ਇਲਾਕੇ ਵਿੱਚ ਮੋਟਰ ਸਾਈਕਲ ਮਾਰਚ ਕੱਢਿਆ ਹੈ।‌

ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਭਾਰਤ ਸਭਾ ਵੱਲੋਂ ਮੋਟਰਸਾਈਕਲ ਮਾਰਚ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਭਾਰਤ ਸਭਾ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਪਾਤੜਾਂ ਵਿਖੇ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ।

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਮੋਟਰਸਾਈਕਲ ਮਾਰਚ ਕੱਢਿਆ

ਦੇਸ਼ ਬਚਾਓ ਮੋਰਚਾ ਤਹਿਤ ਕਿਸਾਨ ਮਜ਼ਦੂਰ ਮੋਰਚੇ ਦੇ ਦਿੱਤੇ ਸੱਦੇ ਉੱਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਵਰਕਰਾਂ ਵੱਲੋਂ ਦਿੱਲੀ ਜੰਮੂ ਕੱਟੜਾ ਐਕਸਪ੍ਰੈਸ ਵੇਅ ਦੇ ਘੱਗਾ ਟੋਲ ਪਲਾਜਾ ਤੋਂ ਸਬ ਡਿਵੀਜ਼ਨ ਕੰਪਲੈਕਸ ਪਾਤੜਾਂ ਤੱਕ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ।

ਕਿਸਾਨਾਂ ਨੇ ਸੁਨਾਮ ਦੇ ਪਿੰਡਾਂ ’ਚ ਕੱਢਿਆ ਮੋਟਰਸਾਈਕਲ ਮਾਰਚ

ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਅਤੇ ਨਿੱਤ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਬੀਕੇਯੂ ਡਕੌਂਦਾ ਧਨੇਰ ਵੱਲੋਂ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦੇਣ ਲਈ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬਲਾਕ ਦੇ ਦੋ ਦਰਜਨ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੱਢਿਆ।

ਕਿਸਾਨਾਂ ਨੇ ਚੰਡੀਗੜ੍ਹ ਧਰਨੇ ਨੂੰ ਲੈਕੇ ਵਿੱਢੀ ਲਾਮਬੰਦੀ 29 ਨੂੰ ਸੁਨਾਮ ਦੇ ਪਿੰਡਾਂ 'ਚ ਕਰਨਗੇ ਮੋਟਰਸਾਈਕਲ ਮਾਰਚ

ਕੇਂਦਰੀ ਹਕੂਮਤ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਬੀਕੇਯੂ ਏਕਤਾ ਡਕੌਂਦਾ ਧਨੇਰ ਵੱਲੋਂ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਉਗਰਾਹਾਂ ਜਥੇਬੰਦੀ ਨੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਜਥੇਬੰਦੀ 29 ਜੂਨ ਨੂੰ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕਰੇਗੀ।

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਨਵਾਂ ਸ਼ਹਿਰ ਦੇ ਸਮੁੱਚੇ ਵਾਰਡਾਂ ਵਿੱਚ ਸਰਕਾਰ ਵਿਰੁੱਧ ਕੀਤਾ ਮੋਟਰਸਾਈਕਲ ਮਾਰਚ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੀ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਕਨਵੈਂਨਸ਼ਨ ਵਿੱਚ ਪਾਸ ਕੀਤੇ ਐਲਾਨ ਨਾਮੇ ਅਨੁਸਾਰ ਪੰਜਾਬ ਵਿੱਚ ਨਗਰ ਨਿਗਮ /ਨਗਰ ਪਾਲਿਕਾ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਤਹਿਤ ਅੱਜ ਨਵਾਂ ਸ਼ਹਿਰ ਦੇ ਬੱਸ ਸਟੈਂਡ ਵਿਖੇ ਕੁਲਦੀਪ ਸਿੰਘ ਦੌੜਕਾ, ਕੁਲਵਿੰਦਰ ਸਿੰਘ ਅਟਵਾਲ, ਜੀਤ ਲਾਲ ਗੋਹਲੜੋਂ, ਨਰਿੰਦਰ ਕੁਮਾਰ ਮਹਿਤਾ ਦੀ ਅਗਵਾਈ ਵਿੱਚ ਰੋਸ ਰੈਲੀ ਉਪਰੰਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਮੋਟਰ ਸਾਈਕਲ ਮਾਰਚ ਕੀਤਾ ਗਿਆ। 

ਅਸੈਂਬਲੀ ਕਾਂਡ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਕੱਢਿਆ

ਨੌਜਵਾਨ ਭਾਰਤ ਸਭਾ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਵੱਲੋਂ ਅਸੈਂਬਲੀ ਵਿੱਚ ਸੁੱਟੇ ਗਏ ਬੰਬ ਕਾਂਡ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਸ਼ਹਿਰ ਦੇ ਬਜ਼ਾਰਾਂ ਵਿੱਚ ਕੱਢਿਆ।