ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ ਹੈ।