ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ ਕਰਵਾਈਆਂ ਜਾਣਗੀਆਂ।
ਚੰਡੀਗੜ੍ਹ ਨਗਰ ਨਿਗਮ ਲਈ ਚੋਣ ਪ੍ਰਚਾਰ ਭਲਕੇ ਸਨਿੱਚਰਵਾਰ ਤੋਂ ਸ਼ੁਰੂ ਹੋਵੇਗਾ। ਰਾਜ ਚੋਣ ਕਮਿਸ਼ਨਰ ਵਿਜੇ ਕੁਮਾਰ ਦੇਵ, ਇਕ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਨੇ ਨਾਮਜ਼ਦਗੀਆਂ ਅਤੇ ਵੋਟਿੰਗ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਿਕ ਨਗਰ ਨਿਗਮ ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ, ਨਾਮਜ਼ਦਗੀਆਂ
ਰਾਜ ਚੋਣ ਕਮਿਸ਼ਨ, ਪੰਜਾਬ ਨੇ ਜਾਣਕਾਰੀ ਦਿੱਤੀ ਹੈ ਕਿ ਨਗਰ ਨਿਗਮ ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ, ਨਾਮਜ਼ਦਗੀਆਂ ਭਰਨ
ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/176 ਅਤੇ 177 ਮਿਤੀ 23.10.2026, ਅਤੇ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/178 ਮਿਤੀ 02.11.2026 ਦੀ ਪਾਲਣਾ ਕਰਦਿਆਂ,
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਉਣ ਅਤੇ ਕਈ ਸੇਵਾਵਾਂ ਲਈ ਸੁਵਿਧਾ ਕੇਂਦਰਾਂ ਰਾਹੀਂ ਸਹੂਲਤਾਂ ਦੇਣ ਦੇ ਦਾਅਵਿਆਂ ਵਿਚਕਾਰ ਸਨੌਰ ਨਗਰ ਕੌਂਸਲ ’ਚ ਲੋਕਾਂ ਤੋਂ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਪ੍ਰਤੀ ਸਰਟੀਫਿਕੇਟ ਵਸੂਲਣ ਦੇ ਦੋਸ਼ਾਂ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ
ਮੇਅਰ ਨੇ ਸਮਾਜਿਕ ਸੰਸਥਾਵਾਂ ਅਤੇ ਸਮੂਹ ਸ਼ਹਿਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ਅਤੇ ਜਨਤਕ ਥਾਵਾਂ 'ਤੇ ਕੂੜਾ ਨਾ ਸੁੱਟਣ, ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਹੀ ਨਿਗਮ ਦੀਆਂ ਗੱਡੀਆਂ ਵਿੱਚ ਪਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖ ਕੇ 'ਮਿਸ਼ਨ ਕਲੀਨ ਪੰਜਾਬ' ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ।
ਇਹ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਅਤੇ ਸਾਂਝੀ ਜ਼ਿੰਮੇਵਾਰੀ ਹੈ।" ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਮਰਪਿਤ ਸਫ਼ਾਈ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਲਕਾ ਸਨੌਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਸਫ਼ਾਈ ਪੱਖੋਂ ਮੋਹਰੀ ਬਣਾਉਣ ਲਈ ਲਗਾਤਾਰ ਠੋਸ ਯਤਨ ਜਾਰੀ ਰਹਿਣਗੇ।
ਨਾਜਾਇਜ਼ ਕਬਜ਼ਿਆਂ ਕਾਰਨ ਲੋਕਾਂ ਨੂੰ ਹੋਣ ਵਾਲੀ ਖੱਜਲ-ਖ਼ੁਆਰੀ ਅਤੇ ਜਾਮ ਦੀ ਸਮੱਸਿਆ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਖੁੱਲ੍ਹਾ-ਡੁੱਲ੍ਹਾ ਰੱਖਣ ਲਈ ਨਿਗਮ ਦੀਆਂ ਟੀਮਾਂ ਵੱਲੋਂ ਭਵਿੱਖ ਵਿੱਚ ਵੀ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਸੰਵੇਦਨਸ਼ੀਲ ਮਾਰਗਾਂ 'ਤੇ ਅਜਿਹੀਆਂ ਸਾਂਝੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਕਮਿਸ਼ਨਰ ਨੇ ਸਮੂਹ ਦੁਕਾਨਦਾਰਾਂ ਅਤੇ ਰੇੜ੍ਹੀ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ 'ਤੇ ਨਾਜਾਇਜ਼ ਕਬਜ਼ੇ ਨਾ ਕਰਨ ਅਤੇ ਨਿਗਮ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਕੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
ਪਟਿਆਲਾ ਸ਼ਹਿਰ ਵਿੱਚ ਅਣਅਧਿਕਾਰਿਤ ਤੌਰ ’ਤੇ ਮੱਛੀ ਵੇਚਣ ਵਾਲਿਆਂ ਨੂੰ 31 ਅਗਸਤ 2026 ਤੱਕ ਨਵੀਂ ਮੱਛੀ ਮੰਡੀ ਵਿਖੇ ਸ਼ਿਫਟ ਕਰਨਾ ਯਕੀਨੀ ਬਣਾਇਆ ਜਾਵੇ।
ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਸਾਂਝੇ ਤੌਰ 'ਤੇ ਆਖਿਆ ਕਿ ਇਹ ਆਜ਼ਾਦੀ ਸਾਨੂੰ ਅਣਗਿਣਤ ਦੇਸ਼ ਭਗਤਾਂ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਨਸੀਬ ਹੋਈ ਹੈ।
ਕੁੰਦਨ ਗੋਗੀਆ ਨੇ ਚੇਅਰਮੈਨ ਚੰਦਨ ਗਰੇਵਾਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਨਗਰ ਨਿਗਮ ਪਟਿਆਲਾ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਫ਼ਾਈ ਮੁਲਾਜ਼ਮਾਂ ਦਾ ਯੋਗਦਾਨ ਸਭ ਤੋਂ ਅਹਿਮ ਹੈ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਮੇਅਰ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ 'ਤੇ ਪੂਰੀ ਤਰ੍ਹਾਂ ਅਮਲ ਕਰਦਿਆਂ ਕਰਮਚਾਰੀਆਂ ਨੂੰ ਹਰ ਲੋੜੀਂਦੀ ਸਹੂਲਤ ਅਤੇ ਬਣਦੇ ਹੱਕ ਸਮੇਂ ਸਿਰ ਮੁਹੱਈਆ ਕਰਵਾਏ ਜਾਣਗੇ।
ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਅੱਜ ਕੋਟ ਖਾਲਸਾ ਦੇ ਆਦਰਸ਼ ਨਗਰ-ਇੰਦਰਪੁਰੀ ਇਲਾਕੇ ਵਿੱਚ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੀਆਂ 5 ਡੇਅਰੀਆਂ ਖ਼ਿਲਾਫ਼ ਵੱਡੀ ਇਨਫੋਰਸਮੈਂਟ ਕਾਰਵਾਈ ਕੀਤੀ ਗਈ।
ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪਲਾਸਟਿਕ ਮੁਕਤ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਪਰੰਤ ਕੈਬਨਿਟ ਮੰਤਰੀ ਨੇ ਸਮੂਹ ਮਿਉਂਸਪਲ ਕਾਮਿਆਂ ਨੂੰ ਭਰੋਸਾ ਦਿੱਤਾ ਕਿ ਉਹ ਉਹਨਾਂ ਦੀਆਂ ਮੰਗਾਂ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਣਗੇ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਮਿਉਂਸਪਲ ਕਾਮਿਆਂ ਦੀਆਂ ਮੰਗਾਂ ਪ੍ਰਵਾਨ ਕਰਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਜ ਦਲ ਮੰਡੀ ਇਲਾਕੇ ਵਿੱਚ ਚੱਲ ਰਹੀ ਇੱਕ ਗੈਰ-ਕਾਨੂੰਨੀ ਡੇਅਰੀ ਵਿਰੁੱਧ ਵਿਸ਼ੇਸ਼ ਕਾਰਵਾਈ ਕੀਤੀ ਗਈ।
ਸ਼ਾਹੀ ਸ਼ਹਿਰ ਪਟਿਆਲਾ ਵਿੱਚ ਅੱਜ ਸਵੇਰ ਤੋਂ ਹੀ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਿਆ ਹੈ।
ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਜ ਪੂਰਬੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 22 ਅਧੀਨ ਮੋਹਕਮਪੁਰਾ ਇਲਾਕੇ ਵਿੱਚ ਚੱਲ ਰਹੀਆਂ ਤਿੰਨ ਗੈਰ-ਅਧਿਕਾਰਤ ਡੇਅਰੀਆਂ ਵਿਰੁੱਧ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਚਲਾਈ ਗਈ।
ਨਗਰ ਕੌਂਸਲ ਨਵਾਂਸ਼ਹਿਰ ਦੇ ਨਵੇਂ ਚੁਣੇ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਅਤੇ ਪ੍ਰਧਾਨ ਸਮੇਤ 2 ਵਾਈਸ ਪ੍ਰਧਾਨਾਂ ਦੀ ਚੋਣ ਪ੍ਰਕਿਰਿਆ ਅੱਜ ਪ੍ਰਸ਼ਾਸਨਿਕ ਕਾਰਨਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਵੇਖਦਿਆਂ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ।
ਸ਼ਾਹੀ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਜ਼ਮੀਨੀ ਪੱਧਰ 'ਤੇ ਵੱਡੀ ਕਾਰਵਾਈ ਕੀਤੀ ਗਈ।
ਨਗਰ ਕੌਂਸਲ ਨਵਾਂਸ਼ਹਿਰ ਦੇ ਨਵੇਂ ਚੁਣੇ ਗਏ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਅਤੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਲਈ ਮਿਤੀ 30 ਜੁਲਾਈ ਨੂੰ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ।
ਅੱਜ ਮਿਊਸੀਪਲ ਇਮਪਲਾਈਜ ਫੈਡਰੇਸ਼ਨ ਦੀ ਅਗਵਾਈ ਹੇਠ ਮੋਗੇ ਜਿਲੇ ਦੀਆਂ ਵੱਖ-ਵੱਖ ਸਮਾਜਿਕ ਧਾਰਮਿਕ ਅਤੇ ਕ੍ਰਾਂਤੀਕਾਰੀ ਜਥੇਬੰਦੀਆਂ ਨੇ ਇੱਕ ਮਹਾਂ ਰੋਸ ਮਾਰਚ ਸ਼ਹਿਰ ਵਿੱਚੋਂ ਕੱਢਿਆ।
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਖਰੜ ਹਲਕੇ ਦੇ ਪਿੰਡ ਤੋਲੇਮਾਜਰਾ ਵਿਖੇ ਗਗਨ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਜਿਸ ਵਿਚ ਪਿੰਡ ਰਸਨਹੇੜੀ, ਗੱਬੇਮਾਜਰਾ, ਨੱਗਲਫੈਜ਼ਗੜ੍ਹ ਅਤੇ ਤੋਲੇਮਾਜਰਾ ਦੇ ਪਤਵੰਤਿਆਂ, ਕਾਂਗਰਸੀ ਵਰਕਰਾਂ, ਆਗੂਆਂ ਨੇ ਸਮੂਲੀਅਤ ਕੀਤੀ।
ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਦੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਸਮੇਂ ਸਿਰ, ਸੁਖਾਲੇ ਤਰੀਕੇ ਨਾਲ ਅਤੇ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਦੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਟਿਆਲਾ ਦੇ ਨਗਰ ਨਿਗਮ ਵੱਲੋਂ ਇੱਕ ਬਹੁਤ ਹੀ ਅਹਿਮ ਪਹਿਲਕਦਮੀ ਕੀਤੀ ਗਈ ਹੈ।
ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਮੀਂਹ ਤੋਂ ਬਾਅਦ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸੜਕਾਂ 'ਤੇ ਉਤਰੇ।
ਮਿਉਂਸਪਲ ਵਰਕਰਜ ਯੂਨੀਅਨ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਸੂਬੇ ਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ 27 ਜੁਲਾਈ ਤੋਂ ਕਲਮ ਛੋੜ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਹੈ।
ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਵੱਲੋਂ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਇਸ ਸ਼ੁੱਕਰਵਾਰ ਵਿਸ਼ੇਸ਼ ਲੋਕ-ਸੁਵਿਧਾ ਕੈਂਪ ਦਾ ਨਗਰ ਨਿਗਮ ਵਿਖੇ ਲਗਾਇਆ ਜਾ ਰਿਹਾ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਨਵੀਂ ਟੀਮ ਨੇ ਰਸਮੀ ਤੌਰ 'ਤੇ ਆਪਣਾ ਕਾਰਜਭਾਰ ਸੰਭਾਲਿਆ।
ਅੱਜ ਨਗਰ ਕੌਂਸਲ ਮੋਰਿੰਡਾ ਦਫਤਰ ਵਿੱਚ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ, ਸੀਨੀਅਰ ਮੀਤ ਪ੍ਰਧਾਨ ਬੀਬੀ ਦਲਜੀਤ ਕੌਰ ਅਤੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ ਦੇ ਤਾਜਪੋਸ਼ੀ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਬੀਰਦਵਿੰਦਰ ਸਿੰਘ ਬੱਲਾਂ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿੰਗ ਵੱਲੋਂ ਅੱਜ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰ ਵਿਸ਼ੇਸ਼ ਐਂਟੀ-ਇੰਕਰੋਚਮੈਂਟ ਮੁਹਿੰਮ ਚਲਾ ਕੇ ਸੜਕ ਅਤੇ ਫੁੱਟਪਾਥ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ।
ਨਗਰ ਨਿਗਮ ਪਟਿਆਲਾ ਨੇ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਵੈਲਫੇਅਰ ਵੱਲ ਵੱਡਾ ਕਦਮ ਚੁੱਕਦਿਆਂ ਲੀਵ ਐਨਕੈਸ਼ਮੈਂਟ ਦੇ ਬਕਾਏ ਦੀ ਤੀਜੀ ਕਿਸ਼ਤ ਵਜੋਂ ਕੁੱਲ 35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਨੇ ਅੱਜ ਨਗਰ ਨਿਗਮ ਡੇਰਾਬਸੀ ਦੇ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਡੇਰਾਬੱਸੀ, ਸ੍ਰੀ ਰਵਨੀਤ ਸਿੰਘ ਨਾਲ ਵਿਸਥਾਰ ਪੂਰਵਕ ਬੈਠਕ ਕੀਤੀ।
ਅੱਜ ਨਗਰ ਕੌਂਸਲ ਮੋਰਿੰਡਾ ਦੀ ਹੋਈ ਚੋਣ ਵਿੱਚ ਜਗਪਾਲ ਸਿੰਘ ਜੌਲੀ ਪ੍ਰਧਾਨ ਚੁਣੇ ਗਏ। ਜਾਣਕਾਰੀ ਅਨੁਸਾਰ ਅੱਜ ਨਵੇਂ ਚੁਣੇ ਨਗਰ ਕੌਂਸਲ ਮੈਂਬਰਾਂ ਦੀ ਮੀਟਿੰਗ ਐਸ ਡੀ ਐਮ ਮੋਰਿੰਡਾ ਕੰਮ ਰਿਟਰਨਿੰਗ ਅਫ਼ਸਰ ਦੀ ਦੇਖ ਰੇਖ ਵਿੱਚ ਹੋਈ।
ਹਲਕਾ ਵਿਧਾਇਕ ਵੱਲੋਂ 6 ਕੌਂਸਲਰਾਂ ਨੂੰ ਨਾਲ ਲੈਕੇ ਅੱਜ ਜਗਪਾਲ ਸਿੰਘ ਜੌਲੀ ਨੂੰ ਨਗਰ ਕੌਂਸਲ ਮੋਰਿੰਡਾ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ ਜਦੋਂ ਕਿ ਵਿਰੋਧੀ 9 ਕੌਂਸਲਰਾਂ ਮੀਟਿੰਗ ਵਿੱਚ ਸ਼ਾਮਲ ਹੋਣ ਨਹੀਂ ਦਿੱਤਾ ਗਿਆ।
ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਹੁਕਮਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਐਸਟੇਟ ਵਿਭਾਗ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡਿਪਟੀ ਕਮਿਸ਼ਨਰ (ਡੀਸੀ) ਨਿਵਾਸ ਦੇ ਬਾਹਰ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ।