ਕਸਬਾ ਧਨੌਲਾ ਵਿੱਚ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਹੋਈ ਮੌਤ ਨੂੰ ਲੈ ਕੇ ਸ਼ਨੀਵਾਰ ਨੂੰ ਤਣਾਅਪੂਰਨ ਮਾਹੌਲ ਬਣ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਵਪਾਰੀਆਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਬਾਜ਼ਾਰ ਬੰਦ ਰੱਖਿਆ ਅਤੇ ਥਾਣਾ ਧਨੌਲਾ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ।
ਹਲਕਾ ਸ਼ੁਤਰਾਣਾ ਅਧੀਨ ਪੈਂਦੇ ਪਿੰਡ ਰਾਜਗੜ੍ਹ ਸੋਂਧੇਵਾਲ ਦੇ 24 ਸਾਲਾ ਨੌਜਵਾਨ ਲਖ ਨਿਰੰਜਨ ਉਰਫ ਹਨੀ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌਤ ਦੇ 14 ਦਿਨਾਂ ਬਾਅਦ ਮਵੀ ਪੁਲਿਸ ਚੌਂਕੀ ਵਲੋਂ ਤਿੰਨ ਜਣਿਆਂ ਖਿਲਾਫ ਐਨਡੀਪੀਸੀ ਤਹਿਤ ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।