ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) 2013 ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਰਾਸ਼ਨ (ਕਣਕ) ਦੀ ਪ੍ਰਾਪਤੀ ਤੋਂ ਵਾਂਝਾ ਨਾ ਰਹੇ।