ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਨਿਹੰਗ ਸਿੰਘਾਂ ਨਾਲ ਸਥਾਨਕ ਲੋਕਾਂ ਵਲੋਂ ਝਗੜਾ ਕਰਨ ਤੋਂ ਬਾਅਦ ਪੁਲਿਸ ਵੱਲੋਂ ਨਿਹੰਗ ਸਿੰਘਾਂ ਵਿਰੁੱਧ ਕੀਤੀ ਗਈ ਇਕਪਾਸੜ ਕਾਰਵਾਈ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਇਸ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।