Monday, May 13, 2024

NarinderModi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਮਨੋਹਰ ਲਾਲ ਦੀ ਕਾਰਜਪ੍ਰਣਾਲੀ ਦੀ ਸ਼ਲਾਘਾ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਰਿਆਣਾ ਨੂੰ ਵਿਕਾਸ ਦੇ ਪੱਥ ’ਤੇ ਅੱਗੇ ਲੈ ਜਾਣ ਲਈ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਕਾਰਜਪ੍ਰਣਾਲੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵਿਕਸਿਤ ਹਰਿਆਣਾ-ਵਿਕਸਿਤ ਭਾਰਤ ਦੇ ਸਪਨੇ ਨੂੰ ਆਪਣੇ ਮਜਬੂਤ ਸੰਕਲਪ ਦੇ ਨਾਲ ਪੁਰਾ ਕਰ ਰਹੇ ਹਨ।

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਡਾ. ਸਤਨਾਮ ਸਿੰਘ ਸੰਧੂ ਰਾਜ ਸਭਾ ਲਈ ਨਾਮਜ਼ਦ

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਡਾ. ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ।

ਵਿਰੋਧੀ ਧਿਰ ਨੇ ਮਨੀਪੁਰ ਦੇ ਲੋਕਾਂ ਨਾਲ ਕੀਤਾ ਧੋਖਾ : ਮੋਦੀ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਹਾਵੜਾ ਵਿੱਚ ਹੋ ਰਹੇ ਭਾਜਪਾ ਦੇ ਪੰਚਾਇਤੀ ਰਾਜ ਪ੍ਰੀਸ਼ਦ ਪ੍ਰੋਗਰਾਮ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅਸੀਂ ਸ਼ੁਰੂ ਤੋਂ ਹੀ ਸੰਸਦ ਵਿੱਚ ਮਨੀਪੁਰ ਹਿੰਸਾ ’ਤੇ ਚਰਚਾ ਕਰਨ ਦੇ ਪੱਖ ਵਿਚ ਸੀ ਪਰ ਵਿਰੋਧੀ ਧਿਰ ਸਿਰਫ਼ ਰਾਜਨੀਤੀ ਹੀ ਕਰਨਾ ਚਾਹੁੰਦੀ ਸੀ ਅਤੇ ਉਹ ਬੇਭਰੋਸਗੀ ਦਾ ਮਤਾ ਲੈ ਕੇ ਆਏ, ਤੇ ਵੋਟਿੰਗ ਤੋਂ ਭੱਜ ਗਏ।

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਦੇਸ਼ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਅਤੇ ਨਫ਼ਰਤ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਲਈ ਆਲੋਚਨਾ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਸੱਤਾਧਾਰੀ ਗਠਜੋੜ ਨੇ ਸੰਸਦ ਮੈਂਬਰਾਂ ਨੂੰ ਜਨਤਕ ਸਰੋਕਾਰ ਦਾ ਮੁੱਦਾ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ।

ਸਿਹਤਮੰਦ ਭਾਰਤ ਲਈ ਨਰਸਾਂ ਦੀ ਪ੍ਰਤੀਬੱਧਤਾ ਬਾਕਮਾਲ : ਮੋਦੀ

ਮੁੱਖ ਮੰਤਰੀ ਨੇ 50 ਮੀਟਰਿਕ ਟਨ ਵਾਧੂ ਆਕਸੀਜਨ ਦੀ ਸਪਲਾਈ ਅਤੇ 20 ਹੋਰ ਟੈਂਕਰਾਂ ਲਈ ਮੋਦੀ ਤੇ ਸ਼ਾਹ ਨੂੰ ਪੱਤਰ ਲਿਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਨੇੜਲੇ ਸ੍ਰੋਤਾਂ ਤੋਂ 50 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਵਾਧੂ ਸਪਲਾਈ ਅਤੇ ਬੋਕਾਰੋ ਤੋਂ ਐਲ.ਐਮ.ਓ. ਦੀ ਸਮੇਂ ਸਿਰ ਨਿਕਾਸੀ ਲਈ 20 ਵਾਧੂ ਟੈਂਕਰਾਂ (ਰੇਲ ਸਫਰ ਦੇ ਅਨੁਕੂਲ) ਦੇ ਨਾਲ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦੋਵਾਂ ਨੂੰ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।