ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਘੱਗਾ ਵਿਖੇ ਝੁੱਗੀਆਂ ਵਿੱਚ ਪਿਛਲੇ ਕਈ ਦਹਾਕਿਆਂ ਤੋਂ ਰਹਿ ਰਹੇ ਮਜ਼ਦੂਰ ਪਰਿਵਾਰਾਂ ਨੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਐੱਸਡੀਐੱਮ ਦਫ਼ਤਰ ਪਾਤੜਾਂ ਵਿਖੇ ਰੋਸ ਧਰਨਾ ਦਿੱਤਾ।