ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਏਜ਼ ਤੇ ਸਟੀਲਜ਼, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਅੱਜ ਨੀਦਰਲੈਂਡ ਦੌਰੇ 'ਤੇ ਚਲੇ ਗਏ ਹਨ।