ਜ਼ਿਲ੍ਹਾ ਪੁਲਿਸ ਮੋਗਾ ਵੱਲੋਂ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 120 ਗ੍ਰਾਮ ਹੈਰੋਇਨ ਅਤੇ ਦੋ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।