ਨਿਸ਼ਕਾਮ ਸੇਵਾ ਸੰਮਤੀ ਕੋਟਕਪੂਰਾ ਵੱਲੋਂ ਮਨੁੱਖਤਾ, ਦਇਆ ਅਤੇ ਨਿਸ਼ਕਾਮ ਸੇਵਾ ਦੀ ਆਪਣੀ ਲੰਬੇ ਸਮੇਂ ਤੋਂ ਚੱਲ ਰਹੀ ਪਰੰਪਰਾ ਨੂੰ ਜਾਰੀ ਰੱਖਦਿਆਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਅਗਰਵਾਲ ਭਵਨ, ਕੋਟਕਪੂਰਾ ਵਿਖੇ ਬੜੀ ਸਾਦਗੀ ਅਤੇ ਸੇਵਾ-ਭਾਵ ਨਾਲ ਆਯੋਜਿਤ ਕੀਤਾ ਗਿਆ।