ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ 1,279 ਨਵੀਆਂ ਸਰਕਾਰੀ ਬੱਸਾਂ ਸ਼ਾਮਲ ਕਰਕੇ ਇੱਕ ਵੱਡੇ ਫਲੀਟ ਵਿਸਥਾਰ ਰਾਹੀਂ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਲਈ ਤਿਆਰ ਹੈ।