Wednesday, May 01, 2024

OP Soni

ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ

ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਸ੍ਰੀ ਓ ਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਅੰਦੇਸ਼  ਕੰਗ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ। ਉਨਾਂ ਡੇਂਗੂ ਅਤੇ ਹੋਰ ਬਿਮਾਰੀਆਂ ਕਾਰਨ ਦਾਖਲ ਮਰੀਜ਼ਾਂ ਦਾ ਹਾਲ ਪੁੱਛਿਆ।

ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ: ਓ.ਪੀ. ਸੋਨੀ

ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਿਸ ਵਿੱਚ 1.56 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 59.61 ਲੱਖ ਵਿਅਕਤੀਆਂ ਨੂੰ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਉਪ ਮੁੱਖ ਮੰਤਰੀ ਕਮ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਓ.ਪੀ. ਸੋਨੀ ਨੇ ਦਿੱਤੀ।

ਸੋਨੀ ਵੱਲੋਂ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜ਼ਾਂ ਦੇ ਨਕਸ਼ਿਆਂ ਨੂੰ ਪ੍ਰਵਾਨਗੀ

ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਅੱਜ ਇੱਥੇ ਪੰਜਾਬ ਰਾਜ ਵਿੱਚ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜਾਂ ਦੇ ਨਕਸ਼ਿਆਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖ਼ੋਜ਼ ਸ਼੍ਰੀ ਡੀ.ਕੇ. ਤਿਵਾੜੀ ਤੋਂ ਇਲਾਵਾ ਚੀਫ ਆਰਕੀਟੈਕਟ ਪੰਜਾਬ ਮੈਡਮ ਸਪਨਾ ਅਤੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਸੋਨੀ ਨੇ ਲੋਕ ਨਿਰਮਾਣ ਵਿਭਾਗ ਪੰਜਾਬ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਕਾਲਜ਼ਾਂ ਸਬੰਧੀ ਟੈਂਡਰਿੰਗ ਦੀ ਪ੍ਰਕਿਰਿਆ ਆਗਾਮੀ ਦੋ ਹਫ਼ਤਿਆਂ ਵਿੱਚ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾਂ ਇਨ੍ਹਾਂ ਕਾਲਜ਼ਾਂ ਦੀਆਂ ਇਮਾਰਤਾਂ ਨੂੰ ਅਗਲੇ ਡੇਢ ਸਾਲ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ।

ਓ. ਪੀ. ਸੋਨੀ ਨੂੰ ਮੈਡੀਕਲ ਕਾਲਜਾਂ ਦੇ ਹਸਪਤਾਲ ਵਿਚ ਕੰਮ ਕਰਦੀਆਂ ਨਰਸਿੰਗ ਯੂਨੀਅਨ ਵਲੋਂ ਭਵਿੱਖ ਵਿੱਚ ਕੋਈ ਹੜਤਾਲ ਨਾ ਕਰਨ ਦਾ ਦਿੱਤਾ ਭਰੋਸਾ

ਓ. ਪੀ. ਸੋਨੀ