Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

OTS

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ ਅਤੇ ਤਖ਼ਤ ਸਾਹਿਬ ਦੇ ਪੈਨਲ ਨਾਲ ਤਾਲਮੇਲ ਬਿਠਾਉਣ ‘ਤੇ ਚਰਚਾ ਕਰੇਗੀ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

ਕਿਹਾ, ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ’ਤੇ ਹੱਲ ਯਕੀਨੀ ਬਣਾਏਗੀ ਮਾਨ ਸਰਕਾਰ

ਪਟਿਆਲਾ ਦਿਹਾਤੀ 'ਚ ਕਾਂਗਰਸ ਦੀ ਜ਼ਮੀਨੀ ਪਕੜ ਮਜ਼ਬੂਤ

ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਬਲਾਕ ਆਲੋਵਾਲ ਦੇ ਵੱਖ-ਵੱਖ ਮੰਡਲਾਂ ਵਿੱਚ 'ਹਰ ਬੂਥ ਕਾਂਗਰਸ ਮਜ਼ਬੂਤ' ਮੁਹਿੰਮ ਤਹਿਤ ਅਹਿਮ ਜਥੇਬੰਦਕ ਮੀਟਿੰਗਾਂ ਕੀਤੀਆਂ ਗਈਆਂ।

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ

ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਗੁਰੂ ਨਾਨਕ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਗਏ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ ਕੀਤਾ ਗਿਆ।

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ।

ਡੀ.ਏ.ਵੀ. ਸਕੂਲ ਕਕਰਾਲਾ ਵਿਖੇ 'ਵਣ ਮਹੋਤਸਵ' ਮੌਕੇ ਪੌਦੇ ਲਗਾਉਣ ਦੀ ਮੁਹਿੰਮ

ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਕਰਾਲਾ ਵਿਖੇ 'ਵਣ ਮਹੋਤਸਵ' ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।

ਪੰਜਾਬ ਬਦਲ ਰਿਹੈ ਅਤੇ ਮਿਆਰੀ ਸਿੱਖਿਆ ਬਣ ਰਹੀ ਹੈ ਇਸਦੀ ਪਛਾਣ: ਹਰਜੋਤ ਸਿੰਘ ਬੈਂਸ

ਦੇਸ਼ ਭਰ ਵਿੱਚ ਵਾਰ-ਵਾਰ ਪੇਪਰ ਲੀਕ ਹੋਣ ਅਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਹੋ ਰਹੇ ਕੁਰਖ਼ਤ ਵਿਹਾਰ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਨਿੰਦਾ ਮਤੇ ’ਤੇ ਚਰਚਾ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਵਿਰੋਧੀ ਧਿਰ ਬਹਿਸ ਤੋਂ ਭੱਜ ਵੱਟ ਰਹੀ ਹੈ ਕਿਉਂਕਿ ਉਸ ਕੋਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਂਦੇ ਗਏ ਸਾਕਾਰਾਤਮਕ ਬਦਲਾਅ ਦਾ ਕੋਈ ਜਵਾਬ ਨਹੀਂ ਹੈ।

ਮੋਰਿੰਡਾ ਬੱਸ ਸਟੈਂਡ ਨੇੜੇ ਅੰਡਰ ਬ੍ਰਿਜ ਬਣਿਆ ਸੜਕ ਹਾਦਸਿਆਂ ਵਾਲਾ ਬ੍ਰਿਜ

ਮੋਰਿੰਡਾ ਬੱਸ ਸਟੈਂਡ ਦੇ ਨੇੜਲੇ ਅੰਡਰ ਬ੍ਰੀਜ ਦਾ ਨਗਰ ਕੌਂਸਲ ਅਤੇ ਸਬੰਧਿਤ ਵਿਭਾਗਾਂ ਦੀ ਘੋਰ ਅਣਗਹਿਲੀ ਕਾਰਨ ਬੁਰਾ ਹਾਲ ਹੋ ਗਿਆ ਹੈ ਅੰਡਰ ਬ੍ਰਿਜ ਦੀ ਸੜਕ ਵੀ ਟੁੱਟ ਗਈ ਹੈ ਅੰਡਰ ਬ੍ਰਿਜ ਬਣਿਆ ਸੜਕ ਹਾਦਸਿਆਂ ਵਾਲਾ ਬ੍ਰਿਜ ਆਣ ਜਾਣ ਵਾਲੇ ਰਾਹ ਗੀਰ ਵੀ ਕਈ ਵਾਰ ਸੱਟਾਂ ਖਾ ਚੁੱਕੇ ਹਨ

ਓ.ਟੀ.ਐਸ-2025 ਨੂੰ ਮਿਲਿਆ ਭਰਵਾਂ ਹੁੰਗਾਰਾ ਹੁਣ ਤੱਕ 167.23 ਕਰੋੜ ਰੁਪਏ ਜਮ੍ਹਾਂ ਹੋਏ ਅਤੇ 534.54 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜੀ.ਐਸ.ਟੀ. (GST) ਤੋਂ ਪਹਿਲਾਂ ਦੇ ਟੈਕਸ ਬਕਾਏ ਲਈ ਪੰਜਾਬ ਯਕਮੁਸ਼ਨਤ ਨਿਪਟਾਰਾ (ਓ.ਟੀ.ਐਸ-2025) ਸਕੀਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ,

ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਹੁਤ ਹੀ ਸੁਖਾਲੇ ਢੰਗ ਨਾਲ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਨਵੇਂ ਮਾਅਰਕੇ ਮਾਰ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮੁੱਢਲੇ ਟੈਸਟਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਪਬਲਿਕ ਸਕੂਲ 'ਚ ਵਣ ਮਹਾਂਉਤਸਵ ਮਨਾਇਆ ਗਲੋਬਲ ਵਾਰਮਿੰਗ ਦੇ ਖਤਰੇ ਤੋਂ ਬਚਣ ਲਈ ਰੁੱਖ ਲਗਾਉਣਾ ਜਰੂਰੀ : ਮੋਹਨ ਸਿੰਘ ਸਿੱਧੂ

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਰੱਸਟ ਹਾਮਝੇੜੀ ਵੱਲੋਂ ਦਿਨੋਂ ਦਿਨ ਵੱਧ ਰਹੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦੇ ਹੋਏ ਵਣ ਮਹਾਂਉਤਸਵ ਮਨਾਇਆ ਗਿਆ।

ਰਾਜਾ ਵੜਿੰਗ ਨੇ ਹਰਜੋਤ ਬੈਂਸ ਦਾ ਮੰਗਿਆ ਅਸਤੀਫਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਅੰਦਰ ਫਾਰਮੇਸੀ ਅਫਸਰਾਂ ਦੀ ਭਰਤੀ ਦੇ ਪੇਪਰ ਲੀਕ ਮਾਮਲੇ ਵਿੱਚ ਸੂਬੇ ਦੇ ਸਿੱਖਿਆ ਮੰਤਰੀ

"ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਹੋਟ ਸਪੋਟ ਇਲਾਕਿਆਂ ਵਿੱਚ ਲੋਕਾਂ ਨੂੰ ਕੀਤਾ ਜਾਗਰੂਕ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ ਕੀਤੀਆਂ ਗਈਆਂ।

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ

 ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਡਿਸਟ੍ਰਿਕਟ 3070 ਦੇ ਗਵਰਨਰ ਅਨਿਲ ਸਿੰਘਲ ਅਤੇ ਉਹਨਾਂ ਧਰਮਪਤਨੀ ਸੋਨੀਆ ਸਿੰਘਲ ਦੇ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ ਅਤੇ ਇਸ ਮੌਕੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ ਗਿਆ।

ਸਰਬਜੋਤ ਸਿੰਘ ਧੰਜਲ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ਦਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਨਿਯੁਕਤੀ ਦੇ ਤਹਿਤ ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਲਾਇਨਜ ਕਲੱਬ ਸਿਟੀ ਨੇ ਮਨਾਇਆ ਵਣ ਮਹਾਂਉਤਸਵ ਸਤੀ ਸ਼ਿਵ ਮੰਦਿਰ ਕੰਪਲੈਕਸ ਚ, ਲਾਏ ਕੰਪਲੈਕਸ

 ਲਾਇਨਜ਼ ਕਲੱਬ ਸੁਨਾਮ ਸਿਟੀ ਵੱਲੋਂ ਸਥਾਨਕ ਸਤੀ ਸ਼ਿਵ ਮੰਦਿਰ ਕੰਪਲੈਕਸ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ।

ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ

ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ।

ਲੋਕ ਭਲਾਈ ਸਕੀਮਾਂ ਤੇ ਸਰਕਾਰੀ ਪ੍ਰੋਗਰਾਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ : ਡਾ. ਅਗਰਵਾਲ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਕੋਈ ਢਿੱਲ ਮੱਠ ਨਾ ਵਰਤੀ ਜਾਵੇੇ।

ਸੁਨਾਮ ਵਿਖੇ ਡਿਵਾਈਡਰ ਤੇ ਰੱਖੇ ਗਮਲੇ ਹਾਦਸਿਆਂ ਨੂੰ ਦੇ ਰਹੇ ਸੱਦਾ

ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਤੇ ਨਵੇਂ ਬਣੇ ਰੇਲਵੇ ਅੰਡਰਬ੍ਰਿਜ ਦੇ ਨੇੜੇ ਪਟਿਆਲਾ ਮੁੱਖ ਮਾਰਗ ਦੇ ਡਿਵਾਈਡਰ 'ਤੇ ਰੱਖੇ ਗਏ ਵੱਡੇ-ਵੱਡੇ ਗਮਲੇ ਇੰਨੀਂ ਦਿਨੀਂ ਰਾਹਗੀਰਾਂ ਲਈ ਖੂਬਸੂਰਤੀ ਦੀ ਬਜਾਏ ਵੱਡੀ ਮੁਸੀਬਤ ਬਣ ਚੁੱਕੇ ਹਨ।

“ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ।

ਸਨੌਰ ’ਚ ਅਮਨ ਢੋਟ ਨਾਲ ਹਰਪਾਲਪੁਰ ਦੀ ਮੁਲਾਕਾਤ, ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ’ਤੇ ਜ਼ੋਰ

ਸਨੌਰ ਦੇ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਨਾਲ ਹਲਕਾ ਘਨੌਰ ਦੇ ਸੀਨੀਅਰ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਵੱਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਵਣ ਮਹਾਂਉਸਤਵ ਮਨਾਉਂਦਿਆ ਲਾਇਨਜ਼ ਕਲੱਬ ਰਾਇਲ ਨੇ ਲਾਏ ਬੂਟੇ

ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ’ਚ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਸੰਸਥਾ ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵੱਲੋਂ ਜਿਲਾ ਗਵਰਨਰ ਅਜੇ ਕੁਮਾਰ ਗੋਇਲ ਦੀਆਂ ਹਦਾਇਤਾਂ ਮੁਤਾਬਿਕ ‘ਇਕ ਮੈਂਬਰ-ਇਕ ਪੌਦਾ’ ਦੀ ਲੜੀ ਤਹਿਤ ਵਣ ਮਹਾਂਉਤਸਵ ਮਨਾਉਂਦਿਆਂ ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਫੁੱਲਦਾਰ ਅਤੇ ਛਾਂਦਾਰ 31 ਬੂਟੇ ਲਾਏ ਗਏ।

ਨਸ਼ੇ ਦੇ ਗੜ੍ਹ ਲੰਗੜੋਆ 'ਤੇ ਪੁਲਿਸ ਦਾ ਵੱਡਾ ਹਮਲਾ, ਚਾਰੋਂ ਪਾਸੇ ਘੇਰਾਬੰਦੀ

 ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁੱਕਰਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਪਿੰਡ ਲੰਗੜੋਆ ਵਿੱਚ ਜ਼ਿਲ੍ਹੇ ਦੇ ਸਭ ਤੋਂ ਵੱਡੇ ਸਰਚ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ।

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਸਿੰਘ ਬੈਂਸ

ਮਾਨਸੂਨ ਦੇ ਸੀਜ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਤੋਂ ਬਚਾਉਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਇੱਕ ਆਧੁਨਿਕ 'ਮਾਨਸੂਨ ਵਾਰ ਰੂਮ' ਸਥਾਪਿਤ ਕੀਤਾ ਗਿਆ ਹੈ।

ਵਾਟਰ ਸਪਲਾਈ ਕਨੈਕਸ਼ਨ, ਡੀਫੇਸਮੈਂਟ ਅਤੇ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ : ਮੇਅਰ ,ਕਮਿਸ਼ਨਰ

 ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਸੁਚੱਜਾ ਅਤੇ ਨਿਯਮਾਂ ਅਨੁਸਾਰ ਵਿਕਸਤ ਬਣਾਉਣ ਦੇ ਉਦੇਸ਼ ਨਾਲ ਅੱਜ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ।

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ

ਕੌਮੀ ਭੋਜਨ ਸੁਰੱਖਿਆ ਐਕਟ-2013 ਤਹਿਤ ਗਠਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ  ਸਮੀਖਿਆ ਮੀਟਿੰਗ ਕੀਤੀ ਗਈ।

ਖਾਲੀ ਪਲਾਟਾਂ ਵਿੱਚ ਪਈ ਗੰਦਗੀ ਅਤੇ ਖੜ੍ਹੇ ਪਾਣੀ ਖ਼ਿਲਾਫ਼ ਨਿਗਮ ਕਮਿਸ਼ਨਰ ਸਖ਼ਤ, ਕਿਹਾ ਲੱਗੇਗਾ ਮੋਟਾ ਜ਼ੁਰਮਾਨਾ

ਸ਼ਹਿਰ ਵਿੱਚ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਅਤੇ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਤੇ ਮਲੇਰੀਆ ਵਰਗੀਆਂ ਭਿਆਨਕ ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਨਗਰ ਨਿਗਮ ਪਟਿਆਲਾ ਦੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ

ਥਾਣਾ ਥਰਮਲ ਦੇ ਨਵੇਂ ਮੁਖੀ ਵਜੋਂ ਇੰਸਪੈਕਟਰ ਹਰਜੋਤ ਸਿੰਘ ਮਾਨ ਨੇ ਸੰਭਾਲੀ ਕਮਾਨ

ਬਠਿੰਡਾ  ਦੇ ਥਾਣਾ ਥਰਮਲ ਵਿੱਚ ਇੰਸਪੈਕਟਰ ਹਰਜੋਤ ਸਿੰਘ ਮਾਨ ਨੇ ਨਵੇਂ ਐੱਸਐੱਚਓ ਵਜੋਂ ਅਹੁਦਾ ਸੰਭਾਲ ਲਿਆ ਹੈ।

ਨਵਜੀਤ ਸਿੰਘ ਨਵੀਂ ਚਰਨਜੀਤ ਸਿੰਘ ਚੰਨੀ ਦੇ ਨਕਸ਼ੇ ਕਦਮ ਤੇ ਚੱਲਦੇ ਹੋਏ ਸਿਆਸਤ ਵਿੱਚ ਵਧੀਆ ਨਾਮ ਖਟਣਗੇ, ਢੀਡਸਾ ,ਕਕਰਾਲੀ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀ ਜੌ ਦੂਜੀ ਵਾਰ ਵੱਡੇ ਬਹੁਮਤ ਨਾਲ ਜਿਲਾ ਯੂਥ ਕਾਂਗਰਸ ਰੂਪਨਗਰ ਦੇ ਪ੍ਧਾਨ ਚੁਣੇ ਗਏ ਹਨ ਉਹਨਾਂ ਦੀ ਨਿਯੁਕਤੀ ਨਾਲ ਕਾਂਗਰਸ ਪਾਰਟੀ ਹੋਰ ਮਜਬੂਤ ਹੋਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਈ.ਟੀ.ਓ.

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦਾ ਮਾਸਿਕ ਮਾਣਭੱਤਾ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਪੰਚਾਇਤੀ ਰਾਜ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਪਿੰਡਾਂ ਦੇ ਨੁਮਾਇੰਦਿਆਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵੱਲ ਮਹੱਤਵਪੂਰਨ ਕਦਮ ਦੱਸਿਆ। 

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

 ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪੰਜਾਬੀ ਪ੍ਰਵਾਸੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ।

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਪਟਿਆਲਾ ' ਚ ਜੇਲ੍ਹ ਵਿਭਾਗ ਲਈ 14 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਅੱਜ ਰਾਜ ਪੱਧਰੀ ਇਕ ਮਹੱਤਵਪੂਰਨ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਜੇਲ੍ਹਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਜੇਲ੍ਹ ਵਿਭਾਗ ਦੀ ਆਧੁਨਿਕਤਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵਾਸਤੇ ਕੀਤੀਆਂ ਗਈਆਂ ਨਵੀਆਂ ਪਹਿਲਕਦਮੀਆਂ ਨੂੰ ਅਮਲ ਵਿੱਚ ਲਿਆਂਦਾ ਗਿਆ।

ਖਾਲੀ ਪਲਾਟਾਂ ਵਿੱਚ ਪਈ ਗੰਦਗੀ, ਖੜ੍ਹੇ ਪਾਣੀ ਅਤੇ ਮਕਾਨਾਂ ਦੇ ਮਲਵੇ ਖ਼ਿਲਾਫ਼ ਨਿਗਮ ਮੇਅਰ ਸਖ਼ਤ, ਕਿਹਾ ਲੱਗੇਗਾ ਮੋਟਾ ਜ਼ੁਰਮਾਨਾ

 ਸ਼ਹਿਰ ਵਿੱਚ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਅਤੇ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਤੇ ਮਲੇਰੀਆ ਵਰਗੀਆਂ ਭਿਆਨਕ ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਨਗਰ ਨਿਗਮ ਪਟਿਆਲਾ ਦੀ ਮੇਅਰ ਕੁੰਦਨ ਗੋਗੀਆ ਨੇ ਇੱਕ ਬਹੁਤ ਹੀ ਸਖ਼ਤ ਰੁਖ ਅਖਤਿਆਰ ਕੀਤਾ ਹੈ।

30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ: ਹਰਜੋਤ ਸਿੰਘ ਬੈਂਸ

ਜਨਤਕ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਹਰ ਸ਼ਹਿਰ ਨੂੰ ‘ਓਪਨ ਮੈਨਹੋਲ-ਫ੍ਰੀ’ ਕਰਨ ਲਈ 30 ਜੂਨ 2026 ਆਖ਼ਰੀ ਮਿਤੀ ਤੈਅ ਕੀਤੀ ਹੈ।

24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 24 ਜੂਨ, 2026 ਨੂੰ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ “ਐਨ.ਆਰ.ਆਈ. ਮਿਲਣੀ 2026” ਦਾ ਆਯੋਜਨ ਕੀਤਾ ਜਾ ਰਿਹਾ ਹੈ।

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ ਉਤੇ ਲਿਜਾਂਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਅੱਧੀ ਰਾਤ (1 ਵਜੇ) ਨੂੰ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਜਾ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ।

ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

 ਭਵਿੱਖ ਵਿੱਚ ਕਿਸੇ ਵੀ ਜੇਲ੍ਹ ਵਿੱਚ ਹਿੰਸਕ ਘਟਨਾ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

1234