ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ 'ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ।