ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਸਕੂਲ ਆਫ਼ ਐਮੀਨੈਂਸ ਮਾਲ ਰੋਡ, ਸਕੂਲ ਆਫ਼ ਐਮੀਨੈਂਸ ਕਰਮਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲ ਬਾਗ ਅਤੇ ਸਰਕਾਰੀ ਸਕੂਲ ਨੌਸ਼ਹਿਰਾ ਖੁਰਦ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।