ਮੁੱਖ ਖੇਤੀਬਾੜੀ ਅਫ਼ਸਰ ਐੱਸ.ਏ. ਐੱਸ ਨਗਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟ ਸਥਾਪਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9.90 ਲੱਖ ਰੁਪਏ) ਪ੍ਰਦਾਨ ਕੀਤੀ ਜਾ ਰਹੀ ਹੈ।