Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Ola

ਡਾ. ਬਲਜੀਤ ਕੌਰ ਵੱਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਤਸਦੀਕ (ਵੇਰੀਫਿਕੇਸ਼ਨ) ਦਾ ਨਵਾਂ ਸ਼ਡਿਊਲ ਜਾਰੀ

ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਿਸ਼ੇਸ਼ ਹੈਲਪਡੈਸਕ ਈ-ਮੇਲ ਜਾਰੀ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐਲਈਡੀ-ਅਧਾਰਿਤ ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ।

ਮੁੱਖ ਮੰਤਰੀ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾਈ 1,595 ਕਰੋੜ ਰੁਪਏ ਤੋਂ ਵੱਧ ਦੀ ਰਕਮ

ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਵੱਡੀ ਸੌਗਾਤ ਦਿੰਦਿਆਂ ਵੱਖ-ਵੱਖ ਜਨਭਲਾਈਕਾਰੀ ਯੋਜਨਾਵਾਂ ਤਹਿਤ 50,04,873 ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ 1,595 ਕਰੋੜ 50 ਲੱਖ ਰੁਪਏ ਦੀ ਰਕਮ ਸਿੱਧੇ ਟ੍ਰਾਂਸਫਰ ਕੀਤੀ।

 
 

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਮਿਲੀ 12 ਲੱਖ ਦੀ ਵਜ਼ੀਫ਼ਾ ਰਾਸ਼ੀ

ਖ਼ਾਲਸਾ ਕਾਲਜ ਵਿਖੇ ਸਿੱਖ ਹਿਊਮਨ ਡਿਵੈੱਲਪਮੈਂਟ ਫਾਊਂਡੇਸ਼ਨ ਵਸ਼ਿੰਗਟਨ ਡੀ. ਸੀ. ਵੱਲੋਂ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਅਤੇ ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ’ਚ 37 ਵਿਦਿਆਰਥੀਆਂ ਨੂੰ 12 ਲੱਖ ਦੀ ਵਜ਼ੀਫ਼ਾ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। 

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਸੂਰਜੀ ਊਰਜਾ ਸਥਾਪਿਤ ਕਰਨ ’ਤੇ ਮਿਲਿਆ ਸਨਮਾਨ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਵਾਤਾਵਰਣ ਪੱਖੀ ਅਤੇ ਸਾਫ਼-ਸੁਥਰੇ ਊਰਜੀ ਸਰੋਤਾਂ ਨੂੰ ਅਪਨਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਮਾਨਤਾ ਵਜੋਂ ਦਿੱਲੀ ਸਥਿਤ ਵਿਸ਼ਵ ਪੱਧਰੀ ਵਾਤਾਵਰਣ ਸੰਭਾਲ ਸੰਸਥਾ ‘ਅਰਥਡੇਅ ਡਾਟ ਓਆਰਜੀ’ ਵੱਲੋਂ ‘ਪਲੈਨੈੱਟ ਸਟਾਰਸ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਜੁਲਾਈ ਮਹੀਨੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ 5165 ਚਲਾਨ ਕੱਟੇ ਗਏ : ਡਿਪਟੀ ਕਮਿਸ਼ਨਰ

ਜੁਲਾਈ ਮਹੀਨੇ ਜ਼ਿਲ੍ਹਾ ਬਠਿੰਡਾ 'ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ 5165 ਚਲਾਨ ਕੱਟੇ ਗਏ ਅਤੇ ਰੁਪਏ 66 ਲੱਖ ਦੇ ਜੁਰਮਾਨੇ ਪਾਏ ਗਏ।

ਤੋਲਾਵਾਲ 'ਚ ਕਿਸਾਨ ਦੇ ਘਰ ਤੇ ਜ਼ਮੀਨ ਦੀ ਕੁਰਕੀ ਰੋਕੀ ਕਿਹਾ ਅਮੀਰ ਪੱਖੀ ਨੀਤੀਆਂ ਲਾਗੂ ਕਰ ਰਹੀ ਸਰਕਾਰ

 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਨੇ ਵੀਰਵਾਰ ਨੂੰ ਪਿੰਡ ਤੋਲਾਵਾਲ ਵਿਖੇ ਇੱਕ ਕਿਸਾਨ ਦੇ ਘਰ ਅਤੇ ਜ਼ਮੀਨ ਦੀ ਕੁਰਕੀ ਰੋਕੀ।

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡੀਸੀਐਮ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਲੀ ਸਕਾਲਰਸ਼ਿਪ

ਸਿੱਖਿਆ ਦੇ ਖੇਤਰ ਵਿੱਚ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡੀ.ਸੀ.ਐਮ. ਸਕੂਲ ਦੇ ਚੁਣੇ ਗਏ, ਰਿਸ਼ੀ 12ਵੀਂ ਕਮਰਸ, ਵੰਸ਼ 11ਵੀਂ ਸਾਇੰਸ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ।

ਨੈਤਿਕ ਪ੍ਰੀਖਿਆ ’ਚ ਵਜ਼ੀਫ਼ਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾ ਦਾ ਸਨਮਾਨ

ਸਥਾਨਕ ਡਾ. ਚੰਦਾ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਤਿਕ ਪ੍ਰੀਖਿਆ ਵਿਚ ਵਜ਼ੀਫ਼ਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ।

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰਕ ਵਾਹਨਾਂ ਖ਼ਿਲਾਫ਼ ਕਾਰਵਾਈ ਤੇਜ਼

 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਪ੍ਰਾਈਵੇਟ ਬੱਸਾਂ ਦੀ ਗਲਤ ਅਤੇ ਵਿਘਨ ਪਾਉਣ ਵਾਲੀ ਪਾਰਕਿੰਗ ਸਬੰਧੀ ਲੋਕਾਂ ਵੱਲੋਂ ਮਿਲ ਰਹੀਆਂ ਲਗਾਤਾਰ ਸ਼ਿਕਾਇਤਾਂ ਦੇ ਮੱਦੇਨਜ਼ਰ ਖੇਤਰੀ ਟਰਾਂਸਪੋਰਟ ਅਥਾਰਟੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ, ਤਾਂ ਜੋ ਸੜਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਟ੍ਰੈਫਿਕ ਦੀ ਆਵਾਜਾਈ ਨੂੰ ਸੁਚਾਰੂ ਰੱਖਿਆ ਜਾ ਸਕੇ।

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

 ਹਰਿਆਣਾ ਦੀ ਇੱਕ ਨੌਜਵਾਨ ਪੀਐਚਡੀ ਸਕਾਲਰ ਦੀ ਚੰਡੀਗੜ੍ਹ ਵਿੱਚ ਕਰੰਟ ਲੱਗਣ ਨਾਲ ਮੌਤ ਹੋ ਗਈ। ਉਹ ਪੰਜਾਬ ਯੂਨੀਵਰਸਿਟੀ ਦੇ ਕੁੜੀਆਂ ਦੇ ਹੋਸਟਲ ਤੋਂ ਬਾਹਰ ਨਿਕਲਦੇ ਸਮੇਂ ਡਿੱਗ ਗਈ। 

ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ : ਗਿਆਨੀ ਕੁਲਦੀਪ ਸਿੰਘ ਗੜਗੱਜ

ਮੌਜੂਦਾ ਸਮੇਂ ਸਿੱਖ ਕੌਮ ਨੂੰ ਧਰਮ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਬੇਹੱਦ ਲੋੜ ਹੈ, ਕਿਉਂਕਿ ਕੁਝ ਸ਼ਕਤੀਆਂ ਸਿੱਖ ਸੰਸਥਾਵਾਂ, ਗੁਰੂ ਘਰ ਦੀਆਂ ਪਰੰਪਰਾਵਾਂ, ਗੁਰੂ ਕੀਆਂ ਗੋਲਕਾਂ ਅਤੇ ਪੰਥਕ ਮਰਿਆਦਾ ਨੂੰ ਨਿਸ਼ਾਨਾ ਬਣਾ ਕੇ ਸਿੱਖ ਕੌਮ ਦੀ ਏਕਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ

ਪੰਜਾਬ ਦੇ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਸਾਰੇ ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ, 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ (Aadhaar Seeding) ਦਾ ਕੰਮ ਲਾਜ਼ਮੀ ਤੌਰ 'ਤੇ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਦੇ ਵਜ਼ੀਫ਼ੇ ਦੀ ਬਕਾਇਆ ਰਾਸ਼ੀ ਸਿੱਧੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਜਾ ਸਕੇ।

ਲੋੜਵੰਦ ਵਿਦਿਆਰਥੀਆਂ ਲਈ ਵਰਦਾਨ ਬਣੇ ਵਜੀਫੇ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਦੇ ਸਹਿਯੋਗ ਨਾਲ਼ ਵਿਸ਼ੇਸ਼ 'ਸਕਾਲਰਸ਼ਿਪ ਚੈੱਕ ਵੰਡ ਸਮਾਰੋਹ' ਕਰਵਾਇਆ ਗਿਆ।

ਸ਼੍ਰੀ ਰਾਮ ਮੰਦਰ, ਖਰੜ ਦੀ ਮਰਿਆਦਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਨਰਿੰਦਰ ਸਿੰਘ ਰਾਣਾ

ਸ਼੍ਰੀ ਰਾਮ ਮੰਦਰ ਖਰੜ ਵਿੱਚ ਹੋਈ ਕਥਿਤ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਮੂਹ ਖਰੜ ਸ਼ਹਿਰ ਅਤੇ ਭਗਵਾਨ ਸ਼੍ਰੀ ਰਾਮ ਦੇ ਸ਼ਰਧਾਲੂਆਂ ਵਿੱਚ ਡੂੰਘਾ ਰੋਸ ਪਾਇਆ ਜਾ ਰਿਹਾ ਹੈ।

ਸਿਰਕੱਢ ਪੰਜਾਬੀ ਵਿਦਵਾਨ ਤੇ ਸਾਬਕਾ ਯੂਨੀਵਰਸਿਟੀ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਦ ਸੁਰਗਵਾਸ

ਪੰਜਾਬੀ ਵਿਦਵਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੇਵਾ ਮੁਕਤ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਦ ਦੇ ਦੇਹਾਂਤ ਤੇ  ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ ਕੈਂਪ ਲਗਾਉਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਤੱਕ ਉੱਚ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ **ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ (ਸਾਲ 2026-27) ਦਾ ਪੋਰਟਲ ਅਧਿਕਾਰਤ ਤੌਰ 'ਤੇ ਖੋਲ੍ਹ ਦਿੱਤਾ ਗਿਆ ਹੈ।

ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ

ਟਾਟਾ ਪਾਵਰ ਰੀਨਿਊਏਬਲ ਐਨਰਜੀ ਲਿਮਟਿਡ ਦੇ ਹਿੱਸੇ ਅਤੇ ਟਾਟਾ ਪਾਵਰ ਦੀ ਸਹਾਇਕ ਕੰਪਨੀ, ਟਾਟਾ ਪਾਵਰ ਸੋਲਰ ਰੂਫ ਨੇ ਅੱਜ ਪੰਜਾਬ ਵਿੱਚ ਆਪਣੀ ਪ੍ਰਮੁੱਖ ਮੁਹਿੰਮ ‘ਘਰ ਘਰ ਸੋਲਰ’ ਦੀ ਸ਼ੁਰੂਆਤ ਕੀਤੀ।

ਮੇਅਰ ਚੋਣਾਂ ਵਿੱਚ ਬੇਲੋੜੀ ਦੇਰੀ ਕਰ ਰਹੀ ਹੈ ਲੋਕਤੰਤਰ ਦਾ ਘਾਣ: ਰਾਣਾ ਗੁਰਜੀਤ ਸਿੰਘ

ਕਪੂਰਥਲਾ ਤੋਂ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਅੱਜ ਕਪੂਰਥਲਾ ਨਗਰ ਨਿਗਮ ਦੇ ਮੇਅਰ ਦੀ ਚੋਣ ਕਰਵਾਉਣ ਵਿੱਚ ਹੋ ਰਹੀ ਬੇਲੋੜੀ ਦੇਰੀ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਜ਼ੋਰਦਾਰ ਹਮਲਾ ਕੀਤਾ।

ਪੰਜਾਬ ਐਂਡ ਸਿੰਧ ਬੈਂਕ ਦੇ 119ਵੇਂ ਸਥਾਪਨਾ ਦਿਵਸ ਮੌਕੇ ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਨੂੰ ਸੇਵਾ ਭੇਟ

ਪੰਜਾਬ ਐਂਡ ਸਿੰਧ ਬੈਂਕ ਦੇ 119ਵੇਂ ਸਥਾਪਨਾ ਦਿਵਸ ਮੌਕੇ ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।

ਗੁਰੂ ਘਰ ਦੀ ਮਰਿਆਦਾ ਨਾਲ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ

ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਉਤਰਾਖੰਡ ਦੇ ਨਗਰਾਸੂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਲੰਗਰ ਦਮਦਮਾ ਸਾਹਿਬ ਵਿਖੇ ਬਣੇ ਤਣਾਅਪੂਰਨ ਹਾਲਾਤਾਂ 'ਤੇ ਭਾਰੀ ਚਿੰਤਾ ਪ੍ਰਗਟ ਕਰਦਿਆਂ ਉਤਰਾਖੰਡ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਾ ਕੋਈ ਵੀ ਯਤਨ ਸਿੱਖ ਕੌਮ ਕਦੇ ਵੀ ਸਵੀਕਾਰ ਨਹੀਂ ਕਰੇਗੀ। 

ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ

 ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਹਾਇਕ ਕਿਰਤ ਕਮਿਸ਼ਨਰ (ਏ.ਐਲ.ਸੀ.) ਸ੍ਰੀ ਜਸਨਦੀਪ ਸਿੰਘ ਕੰਗ ਨੇ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਅਤੇ ਕਿਰਤੀਆਂ ਨੂੰ ਕਾਨੂੰਨੀ ਲਾਭਾਂ ਤੋਂ ਵਾਂਝਾ ਰੱਖਣ ਵਾਲੀਆਂ ਸੰਸਥਾਵਾਂ ਅਤੇ ਵਿਭਾਗਾਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕੀਤੀ ਹੈ। 

ਉਰਦੂ ਭਾਸ਼ਾ ਸਿੱਖਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ ਉਰਦੂ ਆਮੋਜ਼’ ਕੋਰਸ ਲਈ ਦਾਖਲੇ ਸ਼ੁਰੂ

ਭਾਸ਼ਾ ਵਿਭਾਗ, ਪੰਜਾਬ ਵੱਲੋਂ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਜ਼ਿਲ੍ਹਾ ਪੱਧਰ ‘ਤੇ ਛੇ ਮਹੀਨੇ ਦਾ ਕੋਰਸ ਉਰਦੂ ਆਮੋਜ਼ ਚਲਾਇਆ ਜਾਂਦਾ ਹੈ।

ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਅਤੇ ਸਾਥੀਆਂ ਵੱਲੋਂ ਦਿੱਤੀ ਗਈ ਸ਼ਹਾਦਤ ਅਜਾਈਂ ਨਹੀਂ ਜਾਵੇਗੀ : ਅਰਸ਼ੀ

ਅੱਜ ਇੱਥੋਂ ਥੋੜ੍ਹੀ ਦੂਰ ਪਿੰਡ ਔਲਖ ਵਿਖੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਤੇ ਉਹਨਾਂ ਦੇ ਛੇ ਸਾਥੀਆਂ ਦੀ 35 ਵੀ ਬਰਸੀ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਸ਼ਹੀਦ  ਕਾਮਰੇਡ ਅਮੋਲਕ ਸਿੰਘ ਦੀ ਯਾਦਗਾਰ ਵਿਖੇ ਪਾਰਟੀ ਦਾ ਝੰਡਾ ਲਹਿਰਾਇਆ ਗਿਆ।

ਧਨੌਲਾ ਵਿੱਚ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਹੋਈ ਮੌਤ ’ਤੇ ਹੰਗਾਮਾ ਬਾਜ਼ਾਰ ਬੰਦ ਕਰ ਥਾਣੇ ਅੱਗੇ ਲੱਗਾ ਧਰਨਾ

ਕਸਬਾ ਧਨੌਲਾ ਵਿੱਚ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਹੋਈ ਮੌਤ ਨੂੰ ਲੈ ਕੇ ਸ਼ਨੀਵਾਰ ਨੂੰ ਤਣਾਅਪੂਰਨ ਮਾਹੌਲ ਬਣ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਵਪਾਰੀਆਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਬਾਜ਼ਾਰ ਬੰਦ ਰੱਖਿਆ ਅਤੇ ਥਾਣਾ ਧਨੌਲਾ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ।

ਲੋੜਵੰਦ ਪਰਿਵਾਰ ਦੀ ਨਵੀਂ ਛੱਤ ਪਾਈ

ਬਰਨਾਲਾ ਦੇ ਨੇੜਲੇ ਪਿੰਡ ਕੱਟੂ ਵਿਖੇ ਇੱਕ ਲੋੜਵੰਦ ਪਰਿਵਾਰ ਹਰਪ੍ਰੀਤ ਸਿੰਘ ਜਿਸ ਦੇ ਕੇ ਘਰ ਦੀ ਛੱਤ ਬਿਲਕੁਲ ਨਕਾਰਾ ਹੋ ਚੁੱਕੀ ਸੀ ਅਤੇ ਬਰਸਾਤ ਦੇ ਦਿਨਾਂ ਵਿੱਚ ਇਸ ਪਰਿਵਾਰ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਦੀ ਸਮੱਸਿਆ ਨੂੰ ਦੇਖਦੇ ਹੋਏ ਪਿੰਡ ਦੇ ਹੀ ਇੱਕ ਐੱਨ.ਆਰ.ਆਈ. ਪਰਿਵਾਰ ਅਤੇ ਉਸਦੇ ਰਿਸ਼ਤੇਦਾਰਾਂ ਦੇ ਸਹਿਯੋਗ ਨਾਲ ਉਸ ਨੂੰ ਨਵੀਂ ਛੱਤ ਨਸੀਬ ਹੋ ਗਈ ਹੈ।

ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਸਾਫ਼ ਪਾਣੀ ਮੁਹੱਈਆ ਕਰਾਉਣ ਲਈ ਆਰ.ਓ. ਲਗਵਾਏ ਗਏ

ਡਾ. ਰਾਕੇਸ਼ ਸਿੰਗਲਾ ਵੈਟਰਨਰੀ ਅਫ਼ਸਰ ਸਿਵਲ ਪਸ਼ੂ ਹਸਪਤਾਲ ਧਨੌਲਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਨੇ ਵਿਰਬੈਕ ਐਨਿਮਲ ਹੈਲਥ ਕੰਪਨੀ ਨਾਲ ਗੱਲਬਾਤ ਕਰਕੇ ਧਨੌਲਾ ਦੇ ਚਾਰ ਸਰਕਾਰੀ ਸਕੂਲਾਂ ਜਿੱਥੇ ਕੇ ਬੱਚਿਆਂ ਲਈ ਪੀਣ ਵਾਲੇ ਸਾਫ ਪਾਣੀ ਦੀ ਲੋੜ ਸੀ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਧਨੌਲਾ, ਸਰਕਾਰੀ ਮਿਡਲ ਸਕੂਲ ਸੰਘਰ ਪੱਤੀ ਧਨੌਲਾ , ਸਰਕਾਰੀ ਪ੍ਰਾਇਮਰੀ ਸਕੂਲ ਬਗੇਹਰ ਪੱਤੀ ਧਨੌਲਾ, ਸਰਕਾਰੀ ਪ੍ਰਾਇਮਰੀ ਸਕੂਲ ਨਵੀਂ ਬਸਤੀ ਧਨੌਲਾ ਵਿਖੇ ਚਾਰ ਆਰ ਓ ਕਮ ਵਾਟਰ ਕੂਲਰ ਲਗਵਾਏ ਗਏ।

ਵਿਰਾਸਤ-ਏ-ਖ਼ਾਲਸਾ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ : ਵਿਧਾਇਕ ਡਾ. ਜਸਬੀਰ ਸਿੰਘ ਸੰਧੂ

ਪੰਜਾਬ ਸਰਕਾਰ ਵੱਲੋਂ ਸਾਫ-ਸੁਥਰੀ ਊਰਜਾ ਪੈਦਾ ਕਰਨ ਦੀ ਦਿਸਾ ਵੱਲ ਵੱਡੀ ਪਹਿਲਕਦਮੀ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ (500 ਕਿਲੋਵਾਟ), ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ (400 ਕਿਲੋਵਾਟ) ਅਤੇ ਐਨ.ਆਈ.ਬੀ.ਈ. ਕਪੂਰਥਲਾ ਵਿਖੇ (300 ਕਿਲੋਵਾਟ) ਦੇ 2 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਲਗਾਉਣ ਦਾ ਫ਼ੈਸਲਾ ਕੀਤਾ ਹੈ। 

ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਤੇ ਉਹਨਾਂ ਦੇ 6 ਸਾਥੀਆਂ ਦਾ 35ਵਾਂ ਬਰਸੀ ਸਮਾਗਮ ਪਿੰਡ ਔਲਖ ਵਿਖੇ 7 ਜੂਨ ਨੂੰ

ਪਿੰਡ ਗੰਜੀ ਗੁਲਾਬ ਸਿੰਘ ਵਿਖੇ 7 ਜੂਨ 1991 ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲ਼ਖ, ਬਲਜੀਤ ਸਿੰਘ ਔਲਖ, ਲਛਮਣ ਸਿੰਘ ਸਾਬਕਾ ਸਰਪੰਚ, ਮਹਿੰਦਰ ਸਿੰਘ ਹੈਡ ਕਾਂਸਟੇਬਲ, ਲਾਲ ਸਿੰਘ (ਬੁੱਧ ਸਿੰਘ ਵਾਲਾ), ਨਛੱਤਰ ਸਿੰਘ, (ਕੋਟਲਾ ਰਾਏਕਾ) ਅਤੇ ਮੁਖਤਿਆਰ ਸਿੰਘ, (ਅਰਾਈਆਵਾਲਾ ਕਲਾਂ) ਦਾ 35ਵਾਂ ਬਰਸੀ ਸਮਾਗਮ 7 ਜੂਨ 2026 ਦਿਨ ਐਤਵਾਰ ਨੂੰ ਪਿੰਡ ਔਲਖ ਜ਼ਿਲ੍ਹਾ ਫਰੀਦਕੋਟ ਵਿਖੇ ਸਵੇਰੇ 10-030 ਵਜੇ ਪੂਰੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਸਾਫ਼-ਸੁਥਰੀ ਊਰਜਾ ਪੈਦਾ ਕਰਨ ਦੀ ਦਿਸ਼ਾ ਵੱਲ ਵੱਡੀ ਪਹਿਲਕਦਮੀ ਤਹਿਤ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੀਆਂ ਮੁੱਖ ਇਮਾਰਤਾਂ 'ਤੇ 2 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਲਗਾਉਣ ਦਾ ਐਲਾਨ ਕੀਤਾ,

ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਦੇ ਵਿੱਚੋਂ 8 'ਤੇ ਸੱਤਾਧਾਰੀ 'ਆਪ' ਪਾਰਟੀ ਦੇ ਉਮੀਦਵਾਰ ਜਿੱਤੇ

ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਦੇ ਆਏ ਚੋਣ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 13 ਵਾਰਡਾਂ ਵਿੱਚੋਂ 8 ਵਾਰਡਾਂ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ, ਵਰਕਸ਼ਾਪਾਂ ਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਲਈ ਕਾਰਵਾਈ ਤੇਜ

 ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਤੁਰੰਤ ਪੀ.ਆਰ.ਟੀ.ਸੀ. ਦੀ ਕਾਰਗੁਜਾਰੀ ਵਿੱਚ ਤੇਜ਼ੀ ਲਿਆਉਣ ਲਈ ਬੈਠਕਾਂ ਦਾ ਦੌਰ ਸ਼ੁਰੂ ਕੀਤਾ ਹੈ।

ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਮੇਜਰ ਸਿੰਘ ਦਾ ਸਨਮਾਨ

ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਮੈਨੇਜਰ ਸਰਦਾਰ ਮੇਜਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਬੀਬੀ ਕੋਲਾ ਜੀ ਭਲਾਈ ਕੇਂਦਰ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਚੱਲ ਰਹੀਆਂ ਕਾਰ ਸੇਵਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਅਤੇ ਸੰਗਤਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਬਣਾਏ ਗਏ ਕਾਰ ਸੇਵਾ ਦਫਤਰ ਦਾ ਉਦਘਾਟਨ ਕੀਤਾ ਗਿਆ।

ਲਾਡੋ ਲਕਸ਼ਮੀ ਯੋਜਨਾ ਨਾਲ ਹਰਿਆਣਾ ਦੀਆਂ ਔਰਤਾਂ ਸਸ਼ਕਤ ਹੋ ਰਹੀਆਂ ਹਨ: ਰੇਣੂ ਬਾਲਾ ਗੁਪਤਾ

ਮੇਅਰ ਰੇਣੂ ਬਾਲਾ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਮਾਜ ਦੇ ਹਰ ਵਰਗ ਲਈ ਅਸਲ ਰਾਹਤ ਅਤੇ ਸਸ਼ਕਤੀਕਰਨ ਦਾ ਮਾਧਿਅਮ ਬਣ ਰਹੀਆਂ ਹਨ।

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਬਰਨਾਲਾ ਸ.ਸੁਨੀਤਇੰਦਰ ਸਿੰਘ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਸਿ ਬਰਨਾਲਾ ਸ੍ਰੀਮਤੀ ਇੰਦੂ ਸਿਮਕ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪ੍ਰਾਇਮਰੀ ਮਿਡਲ ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਪ੍ਰੇਰਣਾਦਾਇਕ ਵਿਜ਼ਿਟ ਸਮੇਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 3 ਅਤੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਸ਼੍ਰੀ ਮਲਕੀਤ ਸਿੰਘ ਪੁੱਤਰ ਸ਼੍ਰੀ ਸੋਹਣ ਸਿੰਘ, ਵਾਸੀ ਮਕਾਨ ਨੰਬਰ 148, ਸੈਕਟਰ-03, ਪਿੰਡ ਦੇਸੂ ਮਾਜਰਾ, ਤਹਿਸੀਲ ਖਰੜ੍ਹ, ਜ਼ਿਲ੍ਹਾ ਐਸ.ਏ.ਐਸ. ਨਗਰ ਵੱਲੋਂ ਪਲੈਨ ਟੂ ਪਲੈਨ ਫਰਮ, ਐੱਸ.ਸੀ.ਓ. ਨੰਬਰ 22, ਦੂਜੀ ਮੰਜ਼ਿਲ, ਸੰਨੀ ਐਨਕਲੇਵ, ਸੈਕਟਰ-125, ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਟਰੈਵਲ ਏਜੰਸੀ, ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੇਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕਰਨ ਲਈ ਦਰਖਾਸਤ ਦਫਤਰ ਪੇਸ਼ ਕੀਤੀ ਗਈ ਸੀ। 

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਸਟੇਟ ਐਵਾਰਡੀ ਨੇ ਦੱਸਿਆ ਕਿ ਵਿਭਾਗ ਵੱਲੋਂ ਨੈਸ਼ਨਲ ਮੀਨਸ-ਕਮ-ਮੈਰਿਟ ਸਕਾਲਰਸ਼ਿਪ ਵਜ਼ੀਫਾ ਪ੍ਰੀਖਿਆ ਵਿੱਚ ਸਕੂਲ ਦੀਆਂ 28 ਵਿਦਿਆਰਥਣਾਂ ਨੇ ਨਾਮ ਦਰਜ ਕਰਵਾ ਕੇ ਪੰਜਾਬ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ|

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦੀ ਇੱਕ ਵਿਸਤ੍ਰਿਤ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

123