ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਦਾ ਵੱਧ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ ਮੀਟਿੰਗ ਕੀਤੀ।