ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਇਤਿਹਾਸਕ ਫ਼ੈਸਲੇ ਲੈ ਰਹੀ ਹੈ।