ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੋਡ ਓਵਰ ਬ੍ਰਿਜ ਦਾ ਨੀਂਹ ਪੱਥਰ ਰੱਖਿਆ, ਜੋ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਸਥਾਈ ਤੌਰ 'ਤੇ ਖ਼ਤਮ ਕਰੇਗਾ, ਖੇਤਰੀ ਸੰਪਰਕ ਨੂੰ ਮਜ਼ਬੂਤ ਕਰੇਗਾ ਅਤੇ ਇਲਾਕੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਰਫ਼ਤਾਰ ਦੇਵੇਗਾ।