ਅੱਜ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਤੋਂ ਸ਼ੁਰੂ ਹੋ ਰਹੇ ਅਪ੍ਰੈਲ ਮਹੀਨੇ ‘ਚ ਬਕਾਇਦਾ ਰਸਮੀ ਤੌਰ ਤੇ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਐਸਡੀਐਮ ਅਜਨਾਲਾ , ਮਾਲ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ‘ਚ ਅਜਨਾਲਾ ‘ਚ ਵਿਸ਼ੇਸ਼ ਕੈਂਪ ਲਗਾ ਕੇ ਸੰਬੰਧਤ ਪ੍ਰਭਾਵਿਤ ਕਿਸਾਨਾਂ ‘ਚ 'ਪਨਾਹੀ ਕਦੀਮ', 'ਮਾਲਗੁਜ਼ਾਰ' ਅਤੇ 'ਮੁਆਫ਼ੀਦਾਰ' ਸ਼੍ਰੇਣੀ ਦੀਆਂ ਉਪਜਾਊ ਜਮੀਨਾਂ ਤੇ ਖੇਤੀ ਕਰਦੇ ਕਿਸਾਨਾਂ ਨੂੰ ਮਾਲਕੀ ਹੱਕ ਦੇ ਕਾਗਜ਼ਾਤ ਸੌਂਪੇ ਜਾਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਮਰਕੱਸੇ ਕਰ ਲਏ ਹਨ