ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਭਗੌੜੇ ਅਤੇ ਇਸ਼ਤਿਹਾਰੀ ਦੋਸ਼ੀਆਂ ਖ਼ਿਲਾਫ਼ ਅੱਗੇ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।
ਅੰਮ੍ਰਿਤਸਰ ਪੁਲਿਸ ਦੇ ਪੀ. ਓ. (Proclaimed Offender) ਸਟਾਫ਼ ਵੱਲੋਂ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਲੰਬੇ ਸਮੇਂ ਤੋਂ ਫ਼ਰਾਰ ਚੱਲ ਰਹੇ ਇੱਕ ਅਦਾਲਤੀ ਭਗੌੜੇ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।