ਘਨੌਰ ਹਲਕੇ ਦੇ ਪਿੰਡਾਂ ਚਮਾਰੂ, ਕਾਮੀ ਖੁਰਦ, ਊਂਟਸਰ, ਸਮਸ਼ਪੁਰ, ਸੰਜਰਪੁਰ,ਸਰਾਲਾ ਖੁਰਦ ਅਤੇ ਲਾਛੜੂ ਸਮੇਤ ਕਈ ਪਿੰਡਾਂ ਵਿੱਚ ਆਏ ਘੱਗਰ ਦਰਿਆ ਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦੇ ਖਦਸ਼ੇ ਨੂੰ ਦੇਖਦੇ ਹੋਏ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ, ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।