ਪੇਂਡੂ ਖੇਤਰਾਂ ਵਿੱਚ ਜਨਤਕ ਆਵਾਜਾਈ ਦੀ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਵਿਸ਼ਾਲ ਕਰਨ ਲਈ, ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਇਸ ਸਾਲ ਸਤੰਬਰ ਦੇ ਮੱਧ ਤੱਕ 100 ਵਿਸ਼ਵ ਪੱਧਰੀ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ ਅਧਿਕਾਰਤ ਤੌਰ 'ਤੇ ਪੀ.ਆਰ.ਟੀ.ਸੀ. (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਦੇ ਬੇੜੇ ਵਿੱਚ ਸ਼ਾਮਲ ਹੋ ਜਾਣਗੀਆਂ।