ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਵਾਂਗ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੇ ਪੰਜਾਬ ਸਟੇਟ ਇਲੇਟ੍ਰਿਸਿਟੀ ਰੈਗੂਲੇਟਰੀ ਕਮਿਸ਼ਨ (ਪੀਐੱਸਈਆਰਸੀ) ਦੇ ਚੇਅਰਮੈਨ ਵਜੋਂ ਇੱਕ ਬਾਹਰੀ ਵਿਅਕਤੀ ਦੀ ਨਿਯੁਕਤੀ ਕਰਨ ਸਬੰਧੀ ਆਪ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕੀਤੀ।