ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਰੁਪਿੰਦਰਜੀਤ ਚਾਹਲ, ਦੀ ਯੋਗ ਅਗਵਾਈ ਹੇਠ 13 ਸਤੰਬਰ 2025 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।