ਪੰਜ ਪੰਥਕਾਂ ਦਲਾਂ ਵਲੋਂ ਸਾਂਝੇ ਤੌਰ ਤੇ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂ ਤੇ ਪੰਜਾਬ-95 ਫਿਲਮ ਬਿਨਾਂ ਕਿਸੇ ਕੱਟ ਤੋਂ ਰਲੀਜ਼ ਕਰਨ ਅਤੇ ਸ.ਜਸਵੰਤ ਸਿੰਘ ਖਾਲੜਾ ਨੂੰ ਸ਼ਹੀਦ ਕਰਨ ਵਾਲੇ ਡੀ.ਐਸ.ਪੀ.ਜਸਪਾਲ ਸਿੰਘ ਨੂੰ ਲੱਭਣ ਅਤੇ 1980-1995 ਤੱਕ ਵਾਪਰੇ ਘਟਨਾਕ੍ਰਮ ਦੀ ਜਾਂਚ ਲਈ ਟਰੁੱਥ ਕਮਿਸ਼ਨ ਸਥਾਪਿਤ ਕਰਨ ਦੀ ਮੰਗ ਨੂੰ ਲੈ ਕੇ ਜਿਲ੍ਹਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।