ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਬੋਲਦਿਆਂ, ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਇੱਕ ਪੱਕਾ ਅਤੇ ਆਦਤਨ ਝੂਠਾ ਵਿਅਕਤੀ ਕਰਾਰ ਦਿੱਤਾ ਹੈ, ਜਿਹੜੇ ਇਨਕਾਰ, ਧੋਖੇ ਅਤੇ ਝੂਠ 'ਤੇ ਟਿੱਕੇ ਹੋਏ ਹਨ।
ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਪੰਜਾਬ ਵਿੱਚ ਹੋਏ ਪੇਪਰ ਲੀਕ ਦੇ ਮਾਮਲਿਆਂ ਅਤੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੀ ਗਈ ਬਰਬਰਤਾ ਦੇ ਖ਼ਿਲਾਫ਼ ਸੰਸਦ ਭਵਨ ਪ੍ਰਦਰਸ਼ਨ ਕੀਤਾ ਗਿਆ।