ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂੰ ਨੇ ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿਖੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਵਾਏ ਗਏ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਕੇ ਕੈਂਪ ਦਾ ਜਾਇਜ਼ਾ ਲਿਆ।