ਭਾਰਤ ਦੇ ਨੌਜਵਾਨ ਲੇਖਕਾਂ ਦੀ ਵਕਾਰੀ ਸੰਸਥਾ ਕੁਇਲ ਕਲੱਬ ਰਾਈਟਰਜ਼ ਨੇ ਪਟਿਆਲਾ ਦੇ 15 ਸਾਲਾ ਤੇ ਯਾਦਵਿੰਦਰਾ ਪਬਲਿਕ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਉਦੈ ਪ੍ਰਤਾਪ ਸਿੰਘ ਵੱਲੋਂ ਲਿਖੀ ਇੱਕ ਮਿੰਨੀ ਕਹਾਣੀ ਹਾਲ ਹੀ ਵਿੱਚ ਪ੍ਰਕਾਸ਼ਿਤ ਆਪਣੀ 22 ਲਘੂ ਕਹਾਣੀਆਂ ਦੀ ਕਿਤਾਬ 'ਗਿਲਡਡ ਐਜਸ' ਵਿੱਚ ਛਾਪੀ ਹੈ।
ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਸਰਕਾਰੀ ਮੈਡੀਕਲ ਕਾਲਜ ਦਾ ਅੱਜ ਦੌਰਾ ਕਰਦਿਆਂ ਮੈਡੀਕਲ ਕਾਲਜ, ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਟੀ.ਬੀ. ਹਸਪਤਾਲ 'ਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਅਤੇ ਸੀਵਰ ਸਾਫ਼ ਕਰਨ ਵਾਲੇ ਕਾਮਿਆਂ ਦੀਆਂ ਮੁਸ਼ਕਿਲਾਂ ਜਾਨਣ ਤੇ ਇਨ੍ਹਾਂ ਦੇ ਹੱਲ ਲਈ ਕਾਲਜ ਤੇ ਪ੍ਰਿੰਸੀਪਲ ਅਤੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨਾਲ ਮੀਟਿੰਗ ਕੀਤੀ।
ਪ੍ਰਵਾਸੀ ਮੀਡੀਆ ਤੇ ਕੰਮ ਕਰਨ ਵਾਲੇ ਅਤੇ ਟਿਵਾਣਾ ਰੇਡੀਓ ਚਲਾ ਰਹੇ ਉੱਘੇ ਬਰਾਡਕਾਸਟਰ ਪਰਮਿੰਦਰ ਟਿਵਾਣਾ ਦੇ ਪਿਤਾ ਚੰਦ ਸਿੰਘ ਸਵਰਗਵਾਸ ਹੋ ਗਏ ਹਨ, ਉਹ ਪਿਛਲੇ ਕਈ ਦਿਨਾਂ ਤੋਂ ਕਰੋਨਾ ਮਹਾਂਮਾਰੀ ਤੋਂ ਪੀੜਤ ਸਨ, ਦੇਰ ਰਾਤ ਉਨ੍ਹਾਂ ਦਾ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ ਹੈ।
ਕੋਵਿਡ ਦੌਰਾਨ ਪਟਿਆਲਾ ਜ਼ਿਲ੍ਹੇ 'ਚ ਆਕਸੀਜਨ ਦੀ ਨਿਰਵਿਘਨ ਸਪਲਾਈ ਬਣਾਈ ਰੱਖਣ ਲਈ ਆਕਸੀਜਨ ਦੇ ਚਾਰ ਯੂਨਿਟ ਲਗਾਉਣ ਲਈ ਖ਼ਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ 'ਚ ਲੱਗਣ ਵਾਲੇ ਦੋ ਯੂਨਿਟਾਂ ਵਿਚੋਂ ਇਕ ਦਾ ਕੰਮ ਸ਼ੁਰੂ ਵੀ ਕਰ ਦਿੱਤਾ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲੱਗਣ ਵਾਲੇ ਆਕਸੀਜਨ ਯੂਨਿਟਾਂ ਵਾਲੇ ਸਥਾਨਾਂ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤਰਜੀਹੀ ਆਧਾਰ 'ਤੇ ਮੁਕੰਮਲ ਕਰਨ ਦੇ ਆਦੇਸ਼ ਦਿੰਦਿਆ ਕੰਮ ਡੇਢ ਮਹੀਨੇ 'ਚ ਮੁਕੰਮਲ ਕਰਨ ਲਈ ਕਿਹਾ।
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਨੁਮਾਇੰਦਿਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਸਹਿਯੋਗ ਕਰਨ ਲਈ ਕਿਹਾ ਹੈ। ਇਥੇ ਅੱਜ ਲੀਡ ਬੈਂਕ ਵੱਲੋਂ ਜ਼ਿਲ੍ਹੇ ਦੇ ਬੈਂਕਾਂ ਦੀ ਕਰਵਾਈ ਗਈ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਬੈਂਕਾਂ 'ਚ ਲੋਕਾਂ ਅਤੇ ਖਾਸ ਕਰਕੇ ਕਮਜ਼ੋਰ ਵਰਗਾਂ ਅਤੇ ਵਪਾਰੀਆਂ ਨਾਲ ਸਬੰਧਤ ਲੰਬਿਤ ਚਲੇ ਆ ਰਹੇ ਕਰਜ਼ਿਆਂ ਦੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ
ਅੱਜ ਪਟਿਆਲਾ ਦੇ ਨੇੜੇ ਬਣੇ ਰਿਲਾਇੰਸ ਮਾਰਕਿਟ (ਮਾਲ) ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਿਸਾਨਾਂ ਅਤੇ ਇਸਤਰੀ ਕਿਸਾਨ ਵਿੰਗ ਦੀਆਂ ਕਿਸਾਨ ਆਗੂਆਂ ਵੱਲੋਂ ਜਮ ਕੇ ਨਾਅਰੇਬਾਜੀ ਕੀਤੀ ਗਈ। ਗੱਲ ਕੁੱਝ ਇਸ ਤਰ੍ਹਾਂ ਦੀ ਹੋਈ ਕਿ ਅਚਾਨਕ ਇੱਕ ਖਬਰ ਕਿਸਾਨਾਂ ਤੱਕ ਪਹੁੰਚੀ ਕਿ ਅੱਜ ਸਵੇਰੇ 7 ਵਜੇ ਰਿਲਾਇੰਸ ਮਾਲ ਖੁੱਲ ਰਿਹਾ ਹੈ। ਜਦੋਂ ਇਹ ਖਬਰ ਫੋਨਾਂ ਰਾਹੀਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਜੰਗ ਸਿੰਘ ਭਠੇੜੀ ਤੱਕ ਪਹੁੰਚੀ ਤਾਂ ਉਨਾਂ ਇਸ ਬਾਰੇ ਅੱਗੇ ਫੋਨ ਕਰ ਦਿੱਤੇ ਤਾਂ ਉਸੇ ਵੇਲੇ 7 ਵਜੇ ਤੋਂ ਵੀ ਪਹਿਲਾਂ ਉੱਥੇ ਕਿਸਾਨ ਬੀਬੀਆਂ ਜਿਨਾਂ ਦੀ ਅਗਵਾਈ ਪ੍ਰਧਾਨ ਰਜਿੰਦਰ ਕੌਰ,
ਹਲਕਾ ਸਨੌਰ ਦੇ ਸੀਨੀਅਰ ਆਪ ਆਗੂ ਬਲਜਿੰਦਰ ਸਿੰਘ ਢਿਲੋਂ ਤੇ ਇੰਦਰਜੀਤ ਸਿੰਘ ਸੰਧੂ ਨੇ ਅੱਜ ਸਿਵਲ ਹਸਪਤਾਲ ਸਨੌਰ ਦੇ ਇੰਚਾਰਜ ਡਾ ਨਵਦੀਪ ਕੌਰ ਨੂੰ ਮਾਸਕ ਅਤੇ ਸੈਨੇਟਾਈਜ਼ਰ ਦਿੱਤੇ। ਇਸ ਦੌਰਾਨ ਢਿਲੋਂ ਨੇ ਕਿਹਾ ਕਿ ਉਹ ਅੱਜ।ਹੀ ਨਹੀਂ ਬਲਕਿ ਲੰਬੇ ਸਮੇਂ ਤੋਂ ਹਲਕਾ ਸਨੌਰ ਵਾਸੀਆਂ ਦੀ ਸੇਵਾ ਕਰਦੇ ਆ ਰਹੇ ਹਨ ਉਨ੍ਹਾਂ ਕਿਹਾ ਕਿ ਇਹ ਮਾਸਕ ਅਤੇ ਸੈਨੇਟਾਈਜ਼ਰ ਲੋਕਾਂ ਦੀ ਸਹੂਲਤ ਲਈ ਹਨ,
ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ 'ਚ ਆਈਆਂ ਇਨਕਲਾਬੀ ਤਬਦੀਲੀਆਂ ਸਦਕਾ ਹਰ ਵਰਗ ਦੇ ਮਾਪਿਆਂ ਵੱਲੋਂ ਸਰਕਾਰੀ ਸਕੂਲਾਂ 'ਚ ਆਪਣੇ ਬੱਚੇ ਦਾਖਲ ਕਰਵਾਉਣ ਦਾ ਰੁਝਾਨ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਅੱਜ ਇੱਥੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਉਸ ਵੇਲੇ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ ਜਦੋਂ ਇੱਕੋ ਸਮੇਂ ਡਾਕਟਰ, ਪ੍ਰੋਫੈਸਰ ਤੇ ਵਕੀਲ ਆਪਣੇ ਬੱਚਿਆਂ ਨੂੰ ਉਕਤ ਸਕੂਲ 'ਚ ਦਾਖਲ ਕਰਵਾਉਣ ਲਈ ਪੁੱਜੇ।
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਪ੍ਰੋ. ਸੁਮਰਿੰਦਰ ਸੁਮੇਰ ਪਿਛਲੇ ਸਾਲ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਤਹਿਤ ਪੰਜਾਬ ਵਿੱਚ ਤਿੰਨ ਆਕਸੀਜਨ ਪਲਾਂਟ ਲਗਾਉਣ ਦਾ ਐਲਾਨ ਕੀਤਾ ਸੀ ਪਰ ਪੰਜਾਬ ਸਰਕਾਰ ਪਲਾਂਟ ਲਗਾਉਣ ਵਿਚ ਅਸਫਲ ਰਹੀ ਹੈ. ਹਾਲਾਂਕਿ ਇਸ ਪ੍ਰਾਜੈਕਟ ਦੀ ਰਿਪੋਰਟ ਪੰਜਾਬ ਹੈਲਥ ਸਿਸਟਮ ਦੇ ਐਮਡੀ ਤਨੂੰ ਕੱਸ਼ਯਪ ਵਲੋਂ ਜਮਾਂ ਵੀ ਕਰਵਾਈ ਗਈ ਸੀ। ਪਰ ਸਰਕਾਰ ਤੇ ਮਾੜੀ ਕਾਰਗੁਜਾਰੀ ਤੇ ਦਿਲਚਸਪੀ ਦੀ ਘਾਟ ਕਾਰਨ ਇਸ ਪ੍ਰਾਜੈਕਟ ਨੂੰ ਸਿਰੇ ਨਹੀਂ ਚਾੜਿਆ ਗਿਆ।