ਪੰਜਾਬ ਦੇ ਪਿੰਡਾਂ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਰਵਾਇਤੀ ਕਾਰੀਗਰੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਵੱਲੋਂ ਅੱਜ "ਪਹਿਲ ਮਾਰਟ" ਦਾ ਉਦਘਾਟਨ ਕੀਤਾ ਗਿਆ ਹੈ।