ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਪ੍ਰਧਾਨ ਸ੍ਰੀ ਅਨਿਲ ਠਾਕੁਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਪੀਐਸਟੀਸੀ (PSTC) ਪੋਰਟਲ 'ਤੇ ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਦਰਜ ਲੰਬਿਤ ਸ਼ਿਕਾਇਤਾਂ ਦੀ ਵਿਭਾਗਵਾਰ ਸਮੀਖਿਆ ਕੀਤੀ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।