ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।