ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਫ਼ਰੀਦਕੋਟ ਸਥਿਤ ਬਾਬਾ ਫ਼ਰੀਦ ਪਬਲਿਕ ਸਕੂਲ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਸਕੂਲ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜੇ ਨਾਲ ਅਕਾਦਮਿਕ ਉੱਤਮਤਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ।