ਸੀਨੀਅਰ ਵਕੀਲ ਅਤੇ ਭਾਜਪਾ ਨੇਤਾ ਐਚ.ਐਸ. ਫ਼ੂਲਕਾ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ’ਤੇ ਦਿੱਲੀ ਦੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨਾਂ ਦੇ ਕੇਂਦਰ ਵਜੋਂ ਵਰਤਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ।