ਪਵਿੱਤਰ ਤਿਉਹਾਰ ਈਦ-ਉਲ-ਫ਼ਿਤਰ ਮੌਕੇ ਅੱਜ ਹਲਕਾ ਸਨੌਰ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਅਨੋਖਾ ਪ੍ਰਗਟਾਵਾ ਦੇਖਣ ਨੂੰ ਮਿਲਿਆ। ਇਸ ਮੁਬਾਰਕ ਮੌਕੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਸਥਿਤ ਮੁਸਲਿਮ ਧਾਰਮਿਕ ਅਸਥਾਨਾਂ ਵਿਖੇ ਉਚੇਚੇ ਤੌਰ 'ਤੇ ਹਾਜ਼ਰੀ ਲਗਵਾਈ।