ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐੱਸ.ਐੱਸ.ਪੀ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਨਵਾਂਸ਼ਹਿਰ ਦੀ ਜੇਰੇ ਨਿਗਰਾਨੀ ਹੇਠ, ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਨੂੰ ਉਸ ਵੇਲੇ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਗਸ਼ਤ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ, ਨਸ਼ੀਲਾ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ।