ਜੰਡਿਆਲਾ ਗੁਰੂ ਹਲਕੇ ਦੇ ਇਕ ਆਮ ਆਦਮੀ ਪਾਰਟੀ ਦੇ ਆਗੂ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਹੋਣ ਦੇ ਨਾਲ ਨਾਲ ਡਾਕ ਵਿਭਾਗ ਵਿੱਚ ਵੀ ਨੌਕਰੀ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਦੋਵੇਂ ਤਨਖਾਹਾਂ ਨਾਲੋ ਨਾਲ ਲੈ ਕੇ ਕਾਨੂੰਨ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਕਥਿਤ ਮਾਮਲਾ ਸਾਹਮਣੇ ਆਇਆ ਹੈ।