ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਇਸੇ ਦੌਰਾਨ ਵਿਧਾਨ ਸਭਾ ਹਲਕਾ ਸਮਾਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਿੱਖਿਆ ਸ਼ਾਸਤਰੀ ਅਤੇ ਉੱਘੇ ਸਮਾਜ ਸੇਵਕ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ ਭਾਰਤੀ ਜਨਤਾ ਪਾਰਟੀ (BJP) ਵੱਲੋਂ ਐਮ.ਐਲ.ਏ. (MLA) ਦੀ ਟਿਕਟ ਦੇ ਸੰਭਾਵਿਤ ਉਮੀਦਵਾਰਾਂ ਦੀ ਦੌੜ ਵਿੱਚ ਸਭ ਤੋਂ ਅੱਗੇ ਯਾਨੀ 'ਪਹਿਲੇ ਨੰਬਰ' ਤੇ ਚੱਲ ਰਹੇ ਹਨ।