ਜ਼ਿਲ੍ਹਾ ਯੋਜਨਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਅੱਜ ਮੋਹਾਲੀ ਟੀਮ ਦੇ ਸਹਿਯੋਗ ਨਾਲ ਗੋਇੰਦਵਾਲ ਸਾਹਿਬ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਮੁੰਡਾ, ਕੜਕਾ ਅਤੇ ਜੋਹਲ ਡਾਹੇਵਾਲਾ ਵਿਖੇ ਖੁਦ ਮੋਹਾਲੀ ਤੋਂ ਲਿਜਾ ਕੇ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ ਅਤੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਿਆ ਗਿਆ।