ਆਮ ਆਦਮੀ ਪਾਰਟੀ ਪੰਜਾਬ ਦੇ ਮਾਲਵਾ ਈਸਟ ਦੇ ਸਿੱਖਿਆ ਕ੍ਰਾਂਤੀ ਦੇ ਜ਼ੋਨਲ ਇੰਚਾਰਜ ਅਤੇ ਡੇਰਾਬੱਸੀ ਦੇ ਆਬਜ਼ਰਵਰ ਸ੍ਰੀ ਹਰਮੀਤ ਸਿੰਘ ਛਿੱਬਰ ਨੇ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫ਼ੀਸ ਸਬੰਧੀ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਮਾਪਿਆਂ ਦੇ ਹਿੱਤ ਵਿੱਚ ਚੁੱਕਿਆ ਗਿਆ ਇੱਕ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ।
ਸਾਲਾਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਧਾਉਂਦੇ ਆ ਰਹੇ ਸਨ ਅਤੇ ਇਸ ਸਬੰਧ ਵਿੱਚ ਹੁਣ ਤੱਕ ਮਾਪਿਆਂ ਕੋਲ ਕੋਈ ਵਿਕਲਪ ਜਾਂ ਸੁਰੱਖਿਆ ਨਹੀਂ ਸੀ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਇਸ ਪ੍ਰਚਲਨ 'ਤੇ ਪੂਰੀ ਤਰ੍ਹਾਂ ਰੋਕ ਲਾਉਣ ਜਾ ਰਹੀ ਹੈ।