ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਖਿਡਾਰੀਆਂ ਨੂੰ ਉੱਚ ਪੱਧਰੀ ਖੇਡ ਪ੍ਰਦਰਸ਼ਨ ਲਈ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਅਮਰੀਕਾ ਦੇ ਪ੍ਰਸਿੱਧ ਅਟਾਰਨੀ-ਐਟ-ਲਾਅ ਸ. ਜਸਪ੍ਰੀਤ ਸਿੰਘ ਗਿੱਲ ਨੇ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਵਾਲੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।