Thursday, April 18, 2024
BREAKING NEWS
‘ਟਾਈਮ ਮੈਗਜ਼ੀਨ’ ਦੀ ਸੂਚੀ 'ਚ ਭਾਰਤੀਆਂ ਦੇ ਨਾਂਅ ਸ਼ਾਮਿਲ ਪ੍ਰੋ. ਅਰਵਿੰਦ ਵੱਲੋਂ ਯੂਨੀਵਰਸਿਟੀ ਅਲੂਮਨੀ ਮੀਟ ਨੂੰ ਯਾਦਗਾਰੀ ਬਣਾਉਣ ਲਈ ਨਿਰਦੇਸ਼ਪੰਜਾਬ 'ਚ ਵੋਟਰਾਂ ਨੂੰ ਵੋਟ ਪਾਉਣ ਲਈ 19 ਨੂੰ ਮਿਲੇਗੀ ਛੁੱਟੀਸਵੀਪ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ 1 ਲੱਖ ਮੀਟਰਿਕ ਟਨ ਤੋਂ ਹੋਈ ਪਾਰਪਟਿਆਲਾ ਜ਼ਿਲ੍ਹੇ ’ਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਪੰਜਾਬੀ ਯੂਨੀਵਰਸਿਟੀ ਵਿਖੇ ਗ਼ਜ਼ਲਗੋ ਡਾ. ਸ਼ਮਸ਼ੇਰ ਮੋਹੀ ਦਾ ਰੂ-ਬ-ਰੂ ਕਰਵਾਇਆ ਗਿਆਸਕੂਲ ਜਾਂਦਿਆਂ ਵਾਪਰਿਆ ਹਾਦਸਾ ਨੌਜਵਾਨ ਦੀ ਹੋਈ ਮੌਤਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਕਸੌਲੀ ਦੇ ਵਿੱਦਿਅਕ ਟੂਰ ’ਤੇ ਗਏ

Protest

ਸ਼ੰਭੂ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾ

ਸ਼ੰਭੂ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨੇ ਦੇ ਸਬੰਧ ਵਿੱਚ ਅੱਜ ਕਿਸਾਨਾਂ ਵੱਲੋਂ ਅੰਬਾਲਾ-ਲੁਧਿਆਣਾ ਰੇਲ ਮਾਰਗ ’ਤੇ ਧਰਨਾ ਦਿੱਤਾ। 

ਬੀ.ਕੇ.ਯੂ. ਲੱਖੋਵਾਲ ਨੇ ਦਿੱਲੀ ਵਿਖੇ ਹੋ ਰਹੀ ਕਿਸਾਨ ਮਹਾਂ-ਪੰਚਾਇਤ ਵਿੱਚ ਸ਼ਾਮਲ ਹੋਣ ਦਾ ਪ੍ਰਣ ਕੀਤਾ

14 ਮਾਰਚ ਨੂੰ ਦਿੱਲੀ ਵਿਖੇ ਹੋ ਰਹੀ ਕਿਸਾਨਾਂ ਦੀ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਬੀ.ਕੇ.ਯੂ. ਲੱਖੋਵਾਲ ਦੀ ਮੀਟਿੰਗ ਭੁਪਿੰਦਰ ਸਿੰਘ ਦੌਲਤਪੁਰਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਤੇ ਭੁਪਿੰਦਰ ਸਿੰਘ ਮਹੇਸ਼ਰੀ ਤੋਂ ਇਲਾਵਾ ਸੂਰਤ ਸਿੰਘ ਕਾਦਰ ਵਾਲਾ ਸੂਬਾ ਮੀਤ ਪ੍ਰਧਾਨ, ਜਰਨੈਲ ਸਿੰਘ ਤਖਾਣਬੱਧ, ਮੋਹਨ ਸਿੰਘ ਜੀਂਦਣਾ, ਮੁਖਤਿਆਰ ਸਿੰਘ ਦੀਨਾ ਸਾਹਿਬ, ਪ੍ਰੀਤਮ ਸਿੰਘ ਬਾਘਾ ਪੁਰਾਣਾ ਸੂਬਾ ਮੀਤ ਪ੍ਰਧਾਨ ਵੀ ਸ਼ਮੂਲੀਅਤ ਕੀਤੀ।

ਹਰਿਆਣਾ ਦੇ ਸੱਤ ਜ਼ਿਲਿ੍ਹਆਂ ਵਿੱਚ ਹੋਈ ਇੰਟਰਨੈੱਟ ਸੇਵਾ ਬਹਾਲ

ਹਰਿਆਣਾ ਵਿੱਚ ਕਿਸਾਨ ਅੰਦੋਲਨ ਦੇ ਚਲਦਿਆਂ ਬੰਦ ਕੀਤੀਆਂ ਇੰਟਰਨੈਟ ਸੇਵਾਵਾਂ ਨੂੰ ਬਹਾਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 13 ਦਿਨਾਂ ਤੋਂ ਹਰਿਆਣਾ ਦੇ ਪੰਜਾਬ ਨਾਲ ਲਗਦੇ ਦੋ ਬਾਰਡਰਾਂ ’ਤੇ ਕਿਸਾਨਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ।

ਸ਼ੰਭੂ ਬਾਰਡਰ ਧਰਨੇ ’ਤੇ ਜਾ ਰਹੇ ਨੌਜਵਾਨ ਕਿਸਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਸ਼ੁਭਕਰਨ ਸਿੰਘ ਬੱਲੋ (Shubhkaran Singh Ballu) ਦੀ ਮੌਤ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਅੱਜ ਕੈਂਡਲ ਮਾਰਚ (Candlelight March)

 ਕਿਸਾਨਾਂ ਵੱਲੋਂ ਫ਼ਸਲਾਂ ਦੇ ਸਮਰਥਨ ਮੁੱਲ (MSP) ਨੂੰ ਲੈ ਕੇ ਦਿੱਲੀ ਕੂਚ (Delhi Chalo) ਕਰਨ ਦਾ ਐਲਾਨ ਕੀਤਾ ਹੋਇਆ ਹੈ। 

ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ 'ਤੇ ਹੱਤਿਆ ਕੀਤੇ ਜਾਣ 'ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। 

ਕਿਸਾਨਾਂ ਵੱਲੋਂ ਅੱਜ ਕਾਲਾ ਦਿਵਸ ਮਨਾਉਣ ਦਾ ਐਲਾਨ

ਫ਼ਸਲਾਂ ਦੇ ਸਮਰਥਨ ਮੁੱਲ (MSP) ਅਤੇ ਹੋਰ ਕਿਸਾਨੀ ਨੂੰ ਮੰਗਾਂ ਨੂੰ ਲੈ ਕੇ ਕਿਸਾਨਾਂ ਜਥੇਬੰਦੀਆਂ ਵੱਲੋਂ ਦਿੱਲੀ ਪ੍ਰਦਰਸ਼ਨ ਕਰਨ ਨੂੰ ਲੈ ਕੇ ਹਰਿਆਣਾ ਦੀਆਂ ਸਰਹੱਦਾਂ ’ਤੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਲਾਈਆਂ ਰੋਕਾਂ ਨੂੰ ਹਟਾਉਣ ਲਈ ਵਿੱਢੇ ਸੰਘਰਸ਼ ਵਿੱਚ ਬੀਤੇ ਦਿਨੀਂ ਖ਼ਨੌਰੀ ਬਾਰਡਰ ’ਤੇ ਪੰਜਾਬ ਦੇ ਕਿਸਾਨ ਸ਼ੁਭਕਰਨ ਸਿੰਘ (Shubkaran Singh) ਦੀ ਮੌਤ ਤੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਅੱਜ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਖ਼ਮੀ ਕਿਸਾਨਾਂ ਦਾ ਜਾਣਿਆ ਹਾਲ- ਚਾਲ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪਾਤੜਾਂ ਹਸਪਤਾਲ ਵਿਖੇ ਜ਼ਖ਼ਮੀ ਕਿਸਾਨਾਂ ਦਾ ਹਾਲ ਚਾਲ ਜਾਣਿਆ 

ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandwan) ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ 'ਚ ਸ਼ਾਮਲ 'ਐਮ.ਐਸ.ਪੀ. (MSP) ਦੀ ਲੋੜ ਕਿਉਂ?' ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. (MSP) 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ। 

ਕਿਸਾਨ ਅੰਦੋਲਨ : ਮੌਸਮ ਦੀ ਮਾਰ ਕਾਰਨ ਬਿਮਾਰ ਹੋ ਰਹੇ ਹਨ ਕਿਸਾਨ

ਹਰਿਆਣਾ ਦੀ ਪੰਜਾਬ ਨਾਲ ਲਗਦੀ ਸਰਹੱਦ ’ਤੇ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਬੀਤੇ ਦਿਨ ਪਏ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੇ ਲੜੀਵਾਰ ਚੱਲ ਰਹੇ ਅੰਦੋਲਨ ਵਿੱਚ ਮੌਸਮ ਦੀ ਭਾਰੀ ਮਾਰ ਪੈ ਰਹੀ ਹੈ।

ਇੰਟਰਨੈੱਟ ਦਾ ਪਾਸਵਰਡ ਨਾ ਦੇਣ ’ਤੇ ਗੁਆਂਢੀ ’ਤੇ ਕੀਤਾ ਕੈਂਚੀ ਨਾਲ ਜਾਨਲੇਵਾ ਹਮਲਾ

 ਹਰਿਆਣਾ ਵਿੱਚ ਇਕ ਵਿਅਕਤੀ ਵੱਲੋਂ ਇੰਟਰਨੈੱਟ ਦਾ ਪਾਸਵਰਡ ਨਾ ਦੇਣ ਕਾਰਨ ਕੈਂਚੀ ਨਾਲ ਜਾਨ ਲੇਵਾ ਹਮਲਾ ਕਰ ਦਿੱਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ।

ਹਰਿਆਣਾ ਵਿੱਚ ਕਿਸਾਨ ਪ੍ਰਦਰਸ਼ਨ ਕਰਦੇ ਚਲਦਿਆਂ ਲੋਕਾਂ ਨੂੰ ਝੱਲਣੀ ਪੈ ਰਹੀ ਹੈ ਪ੍ਰੇਸ਼ਾਨੀ

ਪੰਜਾਬ ਵਿੱਚ ਕਿਸਾਨਾਂ ਵੱਲੋਂ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਲੈ ਕੇ ਹਰਿਆਣਾ ਦੀਆਂ ਸਰਹੱਦਾਂ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਰਹੱਦਾਂ ’ਤੇ ਆਵਾਜਾਈ ਦੀ ਵਿਵਸਥਾ ਠੱਪ ਹੋ ਗਈ ਹੈ।

ਸ਼੍ਰੋਮਣੀ ਕਮੇਟੀ ਨੇ ਸੰਭੂ ਬਾਰਡਰ ’ਤੇ ਕਿਸਾਨਾਂ ਦੀ ਸਹਾਇਤਾ ਲਈ ਤਾਇਨਾਤ ਕੀਤੀਆਂ ਮੈਡੀਕਲ ਵੈਨਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜਿਥੇ ਸੰਭੂ ਬਾਰਡਰ ’ਤੇ ਦਿੱਲੀ ਜਾਣ ਵਾਲੇ ਕਿਸਾਨ ਭਰਾਵਾਂ ਲਈ ਨਿਰੰਤਰ ਲੰਗਰ ਜਾਰੀ ਹਨ, ਉਥੇ ਹੀ ਹਰਿਆਣਾ ਪੁਲਿਸ ਫੋਰਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਨਾਲ ਕੀਤੇ ਜਾ ਰਹੇ ਹਮਲਿਆਂ ਵਿਚ ਵੱਡੀ ਗਿਣਤੀ ਵਿਚ ਜ਼ਖਮੀ ਕਿਸਾਨਾਂ ਦੀ ਸਹਾਇਤਾ ਲਈ ਮੈਡੀਕਲ ਵੈਨਾਂ ਵੀ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਤਹਿਤ ਸੰਭੂ ਬਾਰਡਰ ’ਤੇ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਦਾ ਡਾਕਟਰੀ ਸਟਾਫ ਅਤੇ ਦਵਾਈਆਂ ਨਾਲ ਲੈਸ ਮੈਡੀਕਲ ਵੈਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ।

ਸੁਨਾਮ ਚ, ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਬਣੀ ਮੁਸੀਬਤ

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸੁਨਾਮ ਸ਼ਹਿਰ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ ਅਤੇ ਇੱਥੋਂ ਦਾ ਹਰ ਵਰਗ ਇਸ ਸਥਿਤੀ ਤੋਂ ਦੁਖੀ ਹੈ। ਜਿਨ੍ਹਾਂ ਲੋਕਾਂ ਨੂੰ ਇੰਟਰਨੈੱਟ ਸੇਵਾਵਾਂ ਦੀ ਫੌਰੀ ਲੋੜ ਹੈ, ਉਨ੍ਹਾਂ ਨੂੰ ਸ਼ਹਿਰੀ ਖੇਤਰ ਛੱਡ ਕੇ ਪਿੰਡਾਂ ਦੀਆਂ ਹੱਦਾਂ ਵਿੱਚ ਜਾ ਕੇ ਇੰਟਰਨੈੱਟ ਰਾਹੀਂ ਆਪਣਾ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਕਿਸਾਨਾਂ ਦੇ ਰੋਸ ਕਾਰਨ ਅੱਜ ਟਰੇਨਾਂ ਦਾ ਚੱਕਾ ਜਾਮ

ਪੰਜਾਬ ਵਿੱਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਅਤੇ ਰਬੜ ਤੇ ਪਲਾਸਟਿਕ ਦੀਆਂ ਗੋਲੀਆਂ ਚੱਲਣ ਕਾਰਨ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਭੜਕ ਗਈਆਂ ਹਨ।

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵੱਲੋਂ ਰੋਸ ਪ੍ਰਦਰਸ਼ਨ

ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀਆਂ ਔਰਤਾਂ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।

ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਵਤੀਰੇ ਤੋਂ ਅੱਗੇ ਕੰਪਿਊਟਰ ਅਧਿਆਪਕ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਵੱਖ ਵੱਖ ਜਿਲਿਆਂ ਵਿੱਚੋਂ ਭਾਲ ਕਰਦੇ ਹੋਏ ਅੱਜ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ

ਕਿਸਾਨਾਂ ਨੇ ਡੀਸੀ ਦਫ਼ਤਰ ਘੇਰਨ ਦੀ ਤਿਆਰੀ ਵਿੱਢੀ

ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਨਾ ਲਿਆਉਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਰਾਜ ਦੇ ਸਮੂਹ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਘੇਰਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ।

ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿਤਾਇਆ ਸਖ਼ਤ ਇਤਰਾਜ

ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਲਈ ਵਿਸ਼ੇਸ਼ ਹਮਦਰਦੀ ਦਿਖਾ ਰਹੀ ਹੈ।

ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਲੱਭਣ ਲਈ ਭਾਲ ਯਾਤਰਾ ਕੱਢੀ

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਲਏ ਫੈਸਲੇ ਅਨੁਸਾਰ 17 ਜਨਵਰੀ ਨੂੰ ਜਿਲ੍ਹਾ ਬਰਨਾਲਾ ਵਿਚ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਭਾਲ ਯਾਤਰਾ ਰਾਹੀ

ਬਿਜਲੀ ਕਾਮਿਆਂ ਨੇ ਕੀਤਾ ਰੋਸ਼ ਪ੍ਰਦਰਸਨ

 ਅੱਜ ਇੱਥੇ ਮੁਲਾਜ਼ਮ ਯੂਨਾਈਟਿਡ ਔਰਗੇਨਾਈਜ਼ੇਸ਼ਨ ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ. ਡਵੀਜ਼ਨ ਮਾਲੇਰਕੋਟਲਾ ਵੱਲੋਂ ਡਵੀਜ਼ਨ ਮਾਲੇਰਕੋਟਲਾ ਦੇ ਮੇਨ ਗੇਟ ਅੱਗੇ ਸੀ.ਆਰ.ਏ.-295/19 ਦੇ ਪਰਖਕਾਲ ਪੂਰਾ ਕਰ ਚੁੱਕੇ ਸਾਥੀਆਂ ਦੀਆਂ ਤਨਖ਼ਾਹਾਂ ਨਾ ਬਣਨ ਅਤੇ ਸਹਾਇਕ ਲਾਈਨਮੈਨਾਂ ਤੇ ਕ੍ਰਾਈਮ ਬ੍ਰਾਂਚ ਵੱਲੋਂ ਪਾਏ ਗਏ ਝੂਠੇ ਪਰਚਿਆਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ  ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ  ਅਪੀਲ ਉੱਤੇ ਅੱਜ  29 ਨਵੰਬਰ, 2023 ਨੂੰ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।

ਕਿਸਾਨਾਂ ਨੇ ਦਿੱਲੀ ਮੋਰਚੇ ਵਾਂਗ ਚੰਡੀਗੜ੍ਹ ਧਰਨੇ ਦੀ ਵਿੱਢੀ ਤਿਆਰੀ

ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਹੱਦਾਂ ਤੇ ਕਿਸਾਨਾਂ ਵੱਲੋਂ ਲੜੇ ਲੰਮੇ ਸੰਘਰਸ਼ ਮੌਕੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਤੋਂ 28 ਨਵੰਬਰ ਤੱਕ ਮੁਲਕ ਦੀਆਂ ਰਾਜਧਾਨੀਆਂ ਵਿੱਚ ਲਗਾਤਾਰ ਧਰਨੇ ਦੇਣ ਦੇ ਕੀਤੇ ਐਲਾਨ ਤਹਿਤ ਕਿਸਾਨਾਂ ਨੇ ਦਿੱਲੀ ਦੀ ਤਰਜ਼ ਤੇ ਚੰਡੀਗੜ੍ਹ ਜਾਣ ਲਈ ਤਿਆਰੀ ਖਿੱਚ ਦਿੱਤੀ ਹੈ।

ਪਟਿਆਲਾ ਜ਼ਿਲ੍ਹਾ ਮਹਿਲਾ ਮੋਰਚਾ ਦੀ ਟੀਮ ਨੇ ਕੀਤਾ ਰੋਸ ਪ੍ਰਦਰਸ਼ਨ

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਨਿਤੀਸ਼ ਕੁਮਾਰ ਦੀ ਘਟੀਆ ਟਿੱਪਣੀ ਲਈ ਕੀਤੀ ਨਿੰਦਾ

ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨਗੇ ਜੰਗਲਾਤ ਕਾਮੇ

ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਵਿਚਲੇ ਦਿਹਾੜੀਦਾਰ ਕਾਮਿਆਂ ਦੀਆਂ ਮੁਸ਼ਕਿਲਾਂ ਦੀ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕੋਈ ਸਾਰ ਨਹੀ ਲੈ ਰਹੀ। 

ਬਾਬੇ ਨਾਨਕ ਦੇ ਵਿਆਹ ਪੁਰਬ 'ਤੇ ਦੁਕਾਨਾਂ ਵਾਲਿਆਂ ਨੇ ਠੇਕੇਦਾਰ ਖਿਲਾਫ ਕੀਤੀ ਨਾਅਰੇਬਾਜ਼ੀ

ਆਟੋ ਡਰਾਈਵਰਾਂ ਦੇ ਪ੍ਰਦਰਸ਼ਨ ਅੱਗੇ ਝੁਕਿਆ ਪ੍ਰਸਾਸ਼ਨ, ਫੈਸਲਾ ਲਿਆ ਵਾਪਿਸ

ਉੱਤਰਾਖੰਡ ਦੇ ਸੱਤ ਜ਼ਿਲਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

ਉਤਰਾਖੰਡ ਦੇ ਸੱਤ ਜ਼ਿਲਿ੍ਹਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ ਉੱਤਰਾਖੰਡ ਵਿਚ ਬੀਤੇ ਦਿਨੀਂ ਜ਼ਮੀਨ ਖਿਸਕਣ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਚਾਰ ਮਹੀਨਿਆਂ ਦੇ ਬੱਚੇ ਸਣੇ ਚਾਰ ਜਣਿਆ ਦੀ ਮੌਤ ਹੋ ਜਾਣ ਦੀ ਸੂਚਨਾ ਹੈ ।

ਕਿਸਾਨਾਂ ਵੱਲੋਂ ਹੜ੍ਹਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦੀ ਤਿਆਰੀ; ਪੁਲਿਸ ਨੇ ਲਾਈਆਂ ਰੋਕਾਂ

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਹੜ੍ਹਾਂ ਦੇ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਸਬੰਧੀ ਉੱਤਰੀ ਭਾਰਤ ਦੀਆਂ 16 ਦੇ ਕਰੀਬ ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।

ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸਿਹਤ ਮੰਤਰੀ ਵਿਰੁੱਧ ਧਰਨਾ 24 ਨੂੰ 

ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਮਲਟੀਪਰਪਜ਼ ਕੇਡਰ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵੱਜੋਂ 24 ਅਗਸਤ ਨੂੰ ਸਿਹਤ ਡਾਇਰੈਕਟਰ ਪੰਜਾਬ ਦੇ ਦਫ਼ਤਰ ਵਿੱਚ ਰੋਸ ਧਰਨਾ ਦੇ ਕੇ ਸਿਹਤ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ੁਤਰਾਣਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਆਂਗਣਵਾੜੀ ਵਰਕਰਾਂ ਨੇ ਮਾਣ ਭੱਤਾ ਨਾ ਮਿਲਣ ‘ਤੇ ਪ੍ਰਦਰਸ਼ਨ ਕਰਕੇ ਮਨਾਇਆ ਕਾਲਾ ਦਿਵਸ

ਜੋ ਸ਼ਖਸ ਅਕਸ਼ੇ ਕੁਮਾਰ ਦੇ ਮੂੰਹ ‘ਤੇ ਥੱਪੜ ਮਾਰੇਗਾ 10 ਲੱਖ ਦਾ ਦਿੱਤਾ ਜਾਵੇਗਾ ਇਨਾਮ- ਕੌਮੀ ਹਿੰਦੂ ਪਰਿਸ਼ਦ ਜਥੇਬੰਦੀ

ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਸਰਹੱਦਾਂ 'ਤੇ ਮੋਰਚੇ ਨੂੰ ਚੁੱਕਣ ਦਾ ਕੀਤਾ ਰਸਮੀ ਐਲਾਨ; ਹਾਈਵੇਅ ਅਤੇ ਹੋਰ ਵੱਖ-ਵੱਖ ਸਥਾਨਾਂ 'ਤੇ ਮੌਜੂਦਾ ਅੰਦੋਲਨ ਮੁਲਤਵੀ

ਭਾਰਤ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸਕੱਤਰ ਰਾਹੀਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਕਈ ਬਾਕੀ ਰਹਿ ਗਈਆਂ ਮੰਗਾਂ ਨੂੰ ਮੰਨਣ ਲਈ ਸੰਯੁਕਤ ਕਿਸਾਨ ਮੋਰਚਾ ਨੂੰ ਇੱਕ ਰਸਮੀ ਪੱਤਰ ਭੇਜਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਵੱਲੋਂ ਰਾਸ਼ਟਰੀ ਪੱਧਰ 'ਤੇ ਦਿੱਲੀ ਸਰਹੱਦਾਂ 'ਤੇ ਮੋਰਚੇ ਨੂੰ ਚੁੱਕਣ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। 

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵੱਲੋਂ ਨਵਜੋਤ ਸਿੱਧੂ ਦੀ ਰਿਹਾਇਸ਼ ਵੱਲ ਮਾਰਚ

ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਵੱਲੋਂ 2018 ਦੇ ਨੋਟੀਫ਼ਿਕੇਸ਼ਨ ਤਹਿਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਪਰਿਵਾਰਾਂ ਸਮੇਤ ਕਾਲੇ ਚੋਲੇ ਪਾ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਵਿਖੇ ਸਥਿਤ ਘਰ ਦਾ ਘਿਰਾਓ ਕਰਨ ਲਈ ਰੋਸ ਮਾਰਚ ਕੀਤਾ ਗਿਆ। ਪੰਜਾਬ ਭਰ 'ਚੋ ਪਹੁੰਚੇ ਅਧਿਆਪਕ ਪਹਿਲਾਂ ਬਾਰਾਂਦਰੀ ਪਾਰਕ ਵਿੱਚ ਇਕੱਠੇ ਹੋਏ ਫਿਰ ਉਥੋਂ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕੀਤਾ, ਪਰ ਪ੍ਰਸ਼ਾਸਨ ਵੱਲੋਂ ਕੋਠੀ ਵਾਲਾ ਰਾਸਤਾ ਬੰਦ ਕਰਨ ਕਾਰਨ ਅਧਿਆਪਕਾਂ ਵੱਲੋਂ ਸੜਕ ਤੇ ਹੀ ਜਾਮ ਲਗਾ ਕੇ ਧਰਨਾ ਦਿੱਤਾ ਗਿਆ।

ਅਧਿਆਪਕ ਮੰਗਾਂ ਹੱਲ ਕਰਨ 'ਚ ਨਾਕਾਮ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਲਾਗੇ ਵਿਸ਼ਾਲ ਰੋਸ ਮੁਜ਼ਾਹਰਾ

ਕਾਂਗਰਸ ਸਰਕਾਰ ਦੇ ਪਹਿਲੇ ਤਿੰਨ ਸਿੱਖਿਆ ਮੰਤਰੀਆਂ ਦੀ ਤਰਜ਼ 'ਤੇ ਹੀ ਮੌਜੂਦਾ ਸਿੱਖਿਆ ਮੰਤਰੀ ਪਰਗਟ ਸਿੰਘ ਵਲੋਂ ਵੀ ਸਕੂਲੀ ਸਿੱਖਿਆ ਤੇ ਅਧਿਆਪਕਾਂ ਦੇ ਮਸਲਿਆਂ ਦਾ ਵਾਜਿਬ ਹੱਲ ਕਰਨ ਵਿਚ ਨਾਕਾਮ ਰਹਿਣ ਅਤੇ ਨਿੱਜੀਕਰਨ ਪੱਖੀ ਕੇਂਦਰੀ ਸਿੱਖਿਆ ਨੀਤੀ-2020 'ਤੇ ਅਮਲ ਨੂੰ ਹੀ ਅੱਗੇ ਵਧਾਉਣ ਦੇ ਵਿਰੋਧ ਵਿੱਚ, ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਸੂਬੇ ਭਰ ਵਿੱਚੋਂ ਪਹੁੰਚੇ ਹਜ਼ਾਰਾਂ ਅਧਿਆਪਕਾਂ ਨੇ, ਜਲੰਧਰ ਕੈਂਟ ਵਿਖੇ ਵਿਸ਼ਾਲ ਸੂਬਾਈ ਰੈਲੀ ਕਰਨ ਉਪਰੰਤ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮੁਜ਼ਾਹਰਾ ਕੱਢਿਆ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਸਿੰਘੂ, ਟਿੱਕਰੀ ਅਤੇ ਗਾਜੀਪੁਰ ਤੋਂ ਇੱਕੋ ਸਮੇਂ ਅੰਦੋਲਨ ਮੁਲਤਵੀ ਕਰਨ ਦਾ ਐਲਾਨ

ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਚੱਲ ਰਹੇ ਇਤਿਹਾਸਕ ਕਿਸਾਨ ਅੰਦੋਲਨ ਨੇ ਅੱਜ ਤਮਾਮ ਮੁਸ਼ਕਲਾਂ ਉੱਤੇ ਫਤਿਹ ਹਾਸਲ ਕਰਦਿਆਂ ਅਹਿਮ ਜਿੱਤ ਦਾ ਅਹਿਮ ਪੜਾਅ ਹਾਸਲ ਕਰ ਲਿਆ ਹੈ। ਇਹ ਇਸ ਸਦੀ ਦਾ ਇਤਿਹਾਸਕ ਅੰਦੋਲਨ ਵੀ ਹੈ ਅਤੇ ਅੰਦੋਲਨ ਦੀ ਇਤਿਹਾਸਕ ਜਿੱਤ ਵੀ ਹੈ। 

ਕਿਸਾਨੀ ਧਰਨਿਆਂ ਨੇ ਦੂਸਰੇ ਸਾਲ 'ਚ ਬੁਲੰਦ ਹੌਸਲਿਆਂ ਨਾਲ ਪੈਰ ਧਰਿਆ: ਕਿਸਾਨ ਮੋਰਚਾ

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਕਿਸਾਨੀ ਧਰਨਿਆਂ ਦੇ 366ਵੇਂ ਦਿਨ ਬਿਆਨ ਜਾਰੀ ਕਰਦਿਆਂ ਕਿਹਾ ਕਿ ਧਰਨਾਕਾਰੀਆਂ ਲਈ ਹੁਣ ਦਿਨਾਂ ਦੀ ਗਿਣਤੀ ਕੋਈ ਮਾਅਨੇ ਨਹੀਂ ਰੱਖਦੀ; ਬਸ ਖੇਤੀ ਕਾਨੂੰਨ ਰੱਦ ਕਰਵਾਉਣ ਦਾ ਟੀਚਾ ਹੀ ਮਾਅਨੇ ਰੱਖਦਾ ਹੈ। 

ਖੇਤੀ ਕਾਨੂੰਨਾਂ ਸਮੇਤ ਕੇਂਦਰ ਹਰ ਵਿਸ਼ੇ ’ਤੇ ਚਰਚਾ ਲਈ ਤਿਆਰ : ਤੋਮਰ

ਖੇਤੀ ਕਾਨੂੰਨਾਂ ’ਤੇ ਸੰਸਦ ਦੇ ਬਾਹਰ ਭਿੜੇ ਬਿੱਟੂ ਤੇ ਹਰਸਿਮਰਤ

12345