Thursday, January 01, 2026

PublicRelationDep

ਮੁੱਖ ਮੰਤਰੀ (CM Punjab) ਵੱਲੋਂ ਲੋਕ ਸੰਪਰਕ ਵਿਭਾਗ ਦੇ ਮੁਲਾਜ਼ਮ ਲਲਿਤ ਜਿੰਦਲ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕ ਲਲਿਤ ਜਿੰਦਲ ਦੀ ਮੌਤ ਉਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਸ੍ਰੀ ਜਿੰਦਲ 45 ਵਰਿਆਂ ਦੇ ਸਨ ਜੋ ਪਿਛਲੇ ਦੋ ਹਫਤਿਆਂ ਤੋਂ ਕੋਵਿਡ ਨਾਲ ਜੂਝਦੇ ਹੋਏ ਅੱਜ ਸਵੇਰੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇਕ ਧੀ ਤੇ ਇਕ ਪੁੱਤਰ ਛੱਡ ਗਏ ਹਨ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕ ਲਲਿਤ ਕੁਮਾਰ ਜਿੰਦਲ ਦਾ ਦੇਹਾਂਤ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸੀਨੀਅਰ ਸਹਾਇਕ ਸ੍ਰੀ ਲਲਿਤ ਕੁਮਾਰ ਜਿੰਦਲ (45 ਸਾਲ) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਵਿਭਾਗ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਤਾਇਨਾਤ ਸਨ ਅਤੇ ਬੀਤੇ ਕੁਝ ਦਿਨਾਂ ਤੋਂ ਕੋਵਿਡ-19 ਕਰਕੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਸਨ। ਉਹ ਆਪਣੇ ਬਜੁਰਗ ਪਿਤਾ ਸ੍ਰੀ ਕ੍ਰਿਸ਼ਨ ਲਾਲ ਤੇ ਮਾਤਾ ਸ੍ਰੀਮਤੀ ਕਮਲਾ ਦੇਵੀ, ਸੁਪਤਨੀ ਸਮ੍ਰਿਤੀ ਜਿੰਦਲ, ਬੇਟੀ ਦੀਆ ਜਿੰਦਲ ਅਤੇ ਬੇਟੇ ਵੈਬਵ ਜਿੰਦਲ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ।