ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਅੱਜ ਇਤਿਹਾਸਕ ਪਿੰਡ ਘੜਾਮ ਵਿਖੇ ਪਹੁੰਚ ਕੇ ਡੇਰਾ ਸ਼ਾਹ ਫਾਜ਼ਲ ਪੀਰ ਜੀ ਦੇ ਦਰਬਾਰ 'ਤੇ ਮੱਥਾ ਟੇਕਿਆ ਅਤੇ ਇਲਾਕੇ ਦੀ ਸੁਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪਾਰਦਰਸ਼ੀ ਅਤੇ ਸੁਰੱਖਿਅਤ ਡਿਜੀਟਲ ਸ਼ਾਸਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਸਥਾਪਤ ਕਰਨ ਦੀ ਫ਼ੌਰੀ ਲੋੜ ’ਤੇ ਜ਼ੋਰ ਦਿੱਤਾ।