ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਵਧ ਰਹੀ ਮਹਿੰਗਾਈ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਬੀਕੇਯੂ ਡਕੌਂਦਾ ਧਨੇਰ ਵੱਲੋਂ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਦਾ ਹੋਕਾ ਦੇਣ ਲਈ ਐਤਵਾਰ ਨੂੰ ਬੀਕੇਯੂ ਉਗਰਾਹਾਂ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਸਮੇਤ ਹੋਰਨਾਂ ਆਗੂਆਂ ਨੇ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਵੈਨ ਜ਼ਰੀਏ ਪ੍ਰਚਾਰ ਕੀਤਾ।