Tuesday, May 14, 2024

PunjabSchool

ਬੋਰਡ ਪ੍ਰੀਖਿਆਵਾਂ : ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ

ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਲਗਾਤਾਰਤਾ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ ਮੈਰੀਟੋਰੀਅਸ ਬੱਚਿਆਂ ਲਈ ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ ਕੀਤੀ ਜਾ ਰਹੀ ਹੈ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੋਰਡ ਦੀਆਂ ਫਰਵਰੀ/ ਮਾਰਚ-2024 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਮੁੱਖ ਉਦੇਸ਼ ਨਾਲ  'ਮਿਸ਼ਨ 100%: ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ।

ਸਰਕਾਰੀ ਸਕੂਲਾਂ ਵਿੱਚ ਲੱਗੇਗੀ ਆਨ ਲਾਈਨ ਹਾਜ਼ਰੀ

ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨ ਲਾਈਨ ਹਾਜ਼ਰੀ ਲਗਾਉਣਗੇ ਕਿਉਂਕਿ ਪੰਜਾਬ ਦੇ ਸਕੂਲ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। 

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਏ.ਸੀ. ਸਕੂਲ

ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਏ.ਸੀ ਵਿਦਿਆਰਥਣਾਂ ਨੂੰ ਸਮਰਪਿਤ

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ

ਪਟਿਆਲਾ ਜ਼ਿਲ੍ਹੇ ਦੇ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਰਕਾਰੀ ਸਕੂਲ ਬਣ ਗਿਆ ਹੈ।

ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ

ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿਚ ‘ਸਟੂਡੈਂਟ ਪੁਲਿਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ।

ਨਿਰੰਤਰ ਤੇ ਕੇਂਦਰਿਤ ਯਤਨਾਂ ਸਦਕਾ ਪਰਫਾਰਮੈਂਸ ਗਰੇਡਿੰਗ ਇੰਡੈਕਸ ‘ਚ ਮੋਹਰੀ ਰਿਹਾ ਪੰਜਾਬ: ਵਿਜੈ ਇੰਦਰ ਸਿੰਗਲਾ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ 26 ਮਈ ਤੋਂ

ਸਕੂਲ ਸਿੱਖਿਆ ਵਿਭਾਗ ਵੱਲੋਂ ਪੜ੍ਹਾਉਣ ਸਬੰਧੀ ਆਧੁਨਿਕ ਤਕਨੀਕਾਂ ਦਾ ਇਸਤੇਮਾਲ ਕਰਦਿਆਂ ਹਰ ਵਿਸ਼ੇ ਦੀ ਪੜ੍ਹਾਈ ਨੂੰ ਸਰਲ ਅਤੇ ਰੋਚਿਕ ਬਣਾਉਣ ਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਆਨਲਾਈਨ ਪੋਸਟਰ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੁਕਾਬਲੇ ਭਲਕੇ 26 ਮਈ ਤੋਂ 29 ਮਈ ਤੱਕ ਕਰਵਾਏ ਜਾਣਗੇ।

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ

ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ।