ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੈਸ਼ਨ 2026–27 ਅਧੀਨ ਜ਼ੋਨ ਖਿਲਚੀਆਂ ਦੀਆਂ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖੇਡ ਮੈਦਾਨ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।