ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਪਰੋਲ ਲਈ ਚੱਲ ਰਹੇ ਸੰਘਰਸ਼ ਨੂੰ ਮੁੱਖ ਰੱਖਦਿਆਂ ਜਥੇਦਾਰ ਹਵਾਰਾ ਕਮੇਟੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 21 ਅਗਸਤ ਸ਼ੁਕਰਵਾਰ ਵਾਲੇ ਦਿਨ ਪੰਜਾਬ ਬੰਦ ਰੱਖਿਆ ਜਾਵੇ।
ਪੰਜਾਬ ਭਰ ਵਿੱਚ ਸਫਾਈ ਕਰਮਚਾਰੀਆਂ ਦੀਆਂ ਜਥੇਬੰਦੀਆਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਵੀਰਵਾਰ ਨੂੰ ਖਨੌਰੀ ਵਿਖੇ ਨਗਰ ਪੰਚਾਇਤ ਦੇ ਸਫਾਈ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।